-2.9 C
Toronto
Tuesday, December 2, 2025
spot_img
Homeਭਾਰਤਰਾਹੁਲ, ਵਰੁਨ, ਅਖਿਲੇਸ਼ ਤੇ ਮਾਇਆਵਤੀ ਨੇ ਅਗਨੀਪਥ ਯੋਜਨਾ ਦੀ ਕੀਤੀ ਆਲੋਚਨਾ

ਰਾਹੁਲ, ਵਰੁਨ, ਅਖਿਲੇਸ਼ ਤੇ ਮਾਇਆਵਤੀ ਨੇ ਅਗਨੀਪਥ ਯੋਜਨਾ ਦੀ ਕੀਤੀ ਆਲੋਚਨਾ

ਕੈਪਟਨ ਅਮਰਿੰਦਰ ਨੇ ਵੀ ਨਵੀਂ ਭਰਤੀ ਯੋਜਨਾ ’ਤੇ ਪ੍ਰਗਟਾਈ ਚਿੰਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੀ ਜਾ ਰਹੀ ‘ਅਗਨੀਪਥ ਯੋਜਨਾ’ ਖਿਲਾਫ ਵਿਰੋਧ ਹੁਣ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ, ਭਾਜਪਾ ਆਗੂ ਵਰੁਨ ਗਾਂਧੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੀ ਜੰਮ ਕੇ ਆਲੋਚਨਾ ਕੀਤੀ ਹੈ। ਰਾਹੁਲ ਗਾਂਧੀ ਨੇ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਵਿਚ ਭਰਤੀ ਲਈ ਕੇਂਦਰ ਦੀ ਨਵੀਂ ਅਗਨੀਪਥ ਯੋਜਨਾ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸਿਆਸੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਬੇਰੁਜ਼ਗਾਰ ਨੌਜਵਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਸਬਰ ਦੀ ਅਗਨੀ ਪ੍ਰੀਖਿਆ ਨਹੀਂ ਲੈਣੀ ਚਾਹੀਦੀ। ਇਸੇ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਹੋਰ ਬੇਚੈਨੀ ਵਧੇਗੀ। ਇਸਦੇ ਚੱਲਦਿਆਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਨਵੀਂ ਅਗਨੀਪੱਥ ਯੋਜਨਾ ਦੇਸ਼ ਦੇ ਨੌਜਵਾਨਾਂ ਲਈ ਘਾਤਕ ਸਾਬਤ ਹੋਵੇਗੀ। ਬਸਪਾ ਸੁਪਰੀਮੋ ਮਾਇਅਵਤੀ ਨੇ ਕਿਹਾ ਕਿ ਕੇਂਦਰ ਦੇ ਨਵੇਂ ਫੈਸਲੇ ਕਾਰਨ ਨੌਜਵਾਨਾਂ ’ਚ ਬੇਚੈਨੀ ਹੈ ਤੇ ਸਰਕਾਰ ਨੂੰ ਇਸ ’ਤੇ ਗੌਰ ਕਰਨਾ ਚਾਹੀਦਾ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਹੋਰ ਸਾਬਕਾ ਫੌਜੀ ਅਧਿਕਾਰੀਆਂ ਨੇ ਵੀ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ।

 

RELATED ARTICLES
POPULAR POSTS