ਰਾਜਸਥਾਨ ਅਤੇ ਛੱਤੀਸਗੜ੍ਹ ਦੇ ਆਦੇਸ਼ ਸਟੱਡੀ ਕਰਨਗੇ ਅਫਸਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ। ਇਸਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਅਤੇ ਛੱਤੀਸਗੜ੍ਹ ਤੋਂ ਜਾਣਕਾਰੀ ਮੰਗਵਾਈ ਹੈ। ਇਨ੍ਹਾਂ ਦੋਵੇਂ ਰਾਜਾਂ ’ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਗਈ ਹੈ, ਜਿਸ ਸਬੰਧੀ ਅਫਸਰ ਸਟੱਡੀ ਕਰ ਰਹੇ ਹਨ। ਪੰਜਾਬ ਦੇ ਸਰਕਾਰੀ ਕਰਮਚਾਰੀ ਲੰਬੇ ਸਮੇਂ ਤੋਂ ਇਸਦੀ ਮੰਗ ਵੀ ਕਰ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਆਮ ਆਦਮੀ ਪਾਰਟੀ ਨੇ ਇਸ ਸਬੰਧੀ ਵਾਅਦਾ ਵੀ ਕੀਤਾ ਸੀ। ਇਸਦੇ ਚੱਲਦਿਆਂ ਸੀਪੀਐਫ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ , ਜਿਸ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਸੀਪੀਐਫ ਕਰਮਚਾਰੀ ਯੂਨੀਅਨ ਦੇ ਸਟੇਟ ਪ੍ਰੈਜੀਡੈਂਟ ਸੁਖਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਮੁੱਦਾ ਜਲਦ ਹੀ ਹੱਲ ਹੋੇਵੇਗਾ। ਜਿਨ੍ਹਾਂ ਸੂਬਿਆਂ ਵਿਚ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਸਕੀਮ ਲਾਗੂ ਕੀਤੀ ਗਈ ਹੈ, ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੂਰੀ ਜਾਣਕਾਰੀ ਲੈ ਕੇ ਮੁੱਖ ਮੰਤਰੀ ਕਰਮਚਾਰੀ ਸੰਗਠਨਾਂ ਨਾਲ ਖੁਦ ਗੱਲ ਕਰਨਗੇ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …