Breaking News
Home / ਪੰਜਾਬ / ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ

ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ

ਕਿਹਾ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕਈਆਂ ਨੂੰ ਭੇਜਿਆ ਅੰਦਰ ਅਤੇ ਕਈਆਂ ਦੀ ਤਿਆਰੀ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਜਿਸਦੇ ਨਤੀਜੇ 26 ਜੂਨ ਨੂੰ ਆਉਣੇ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਅੱਜ ਰੋਡ ਸ਼ੋਅ ਕੀਤਾ ਅਤੇ ਇਸ ਰੋਡ ਸ਼ੋਅ ਦੀ ਸ਼ੁਰੂਆਤ ਭਦੌੜ ਤੋਂ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕਈ ਵਿਅਕਤੀਆਂ ਅੰਦਰ ਜਾ ਚੁੱਕੇ ਹਨ ਅਤੇ ਕਈਆਂ ਵੀ ਵਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਖਿਲਾਫ ਏਨੇ ਪੁਖਤਾ ਢੰਗ ਨਾਲ ਕਾਰਵਾਈ ਕਰਾਂਗੇ ਕਿ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਲੋਕਾਂ ਦਾ ਪੈਸਾ ਖਾਧਾ ਹੈ, ਉਸ ਨੂੰ ਖਜ਼ਾਨੇ ’ਚ ਵਾਪਸ ਲਿਆ ਕੇ, ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਭਗਵੰਤ ਮਾਨ ਹੋਰਾਂ ਕਿਹਾ ਕਿ ਪੰਜਾਬ ਸਰਕਾਰ ਨੇ 5800 ਏਕੜ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ ਹਨ, ਜਿਸ ਦਾ ਫਾਇਦਾ ਆਮ ਜਨਤਾ ਤੱਕ ਪਹੁੰਚੇਗਾ। ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਜਿਤਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋਵੇਗਾ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …