ਨਵੇਂ ਸਮੇਂ ਅਨੁਸਾਰ ਝੰਡਾ ਉਤਾਰਨ ਦੀ ਰਸਮ ਹੁਣ 6:30 ਵਜੇ ਹੋਵੇਗੀ ਸ਼ੁਰੂ
ਅਟਾਰੀ/ਬਿਊਰੋ ਨਿਊਜ਼ :
ਭਾਰਤ-ਪਾਕਿਸਤਾਨ ਦੀ ਸਾਂਝੀ ਚੌਂਕੀ ਅਟਾਰੀ-ਵਾਹਗਾ ਸਰਹੱਦ ’ਤੇ ਦੋਵਾਂ ਮੁਲਕਾਂ ਦਰਮਿਆਨ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਭਾਰਤ-ਪਾਕਿ ਸਰਹੱਦ ’ਤੇ ਹੁੰਦੀ ਰੀਟਰੀਟ ਸੈਰੇਮਨੀ ਪਹਿਲਾਂ ਭਾਰਤੀ ਸਮੇਂ ਅਨੁਸਾਰ ਸ਼ਾਮ ਨੂੰ 6 ਵਜੇ ਸ਼ੁਰੂ ਹੋ ਕੇ 6:30 ਵਜੇ ਸਮਾਪਤ ਹੁੰਦੀ ਸੀ ਪ੍ਰੰਤੂ ਹੁਣ ਨਵੇਂ ਸਮੇਂ ਅਨੁਸਾਰ ਝੰਡਾ ਉਤਾਰਨ ਦੀ ਇਹ ਰਸਮ 6:30 ਵਜੇ ਸ਼ੁਰੂ ਹੋ ਕੇ ਸ਼ਾਮੀਂ 7 ਵਜੇ ਸਮਾਪਤ ਹੋਇਆ ਕਰੇਗੀ। ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਦੇਸ਼-ਵਿਦੇਸ਼ ਤੋਂ ਰੀਟਰੀਟ ਸੈਰੇਮਨੀ ਦੇਖਣ ਲਈ ਪਹੁੰਚਣ ਵਾਲੇ ਸੈਲਾਨੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਕੀਤੇ ਗਏ ਨਵੇਂ ਸਮੇਂ ਅਨੁਸਾਰ ਅਟਾਰੀ ਸਰਹੱਦ ’ਤੇ ਪਹੁੰਚਣ ਅਤੇ ਦੋਵਾਂ ਦੇਸ਼ਾਂ ਦਰਮਿਆਨ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ ਦਾ ਆਨੰਦ ਮਾਨਣ।