Breaking News
Home / ਭਾਰਤ / ਮੋਦੀ ਨੇ ਹਿਮਾਚਲ ਪ੍ਰਦੇਸ਼ ਨੂੰ ਦੱਸਿਆ ਆਪਣਾ ਦੂਜਾ ਘਰ

ਮੋਦੀ ਨੇ ਹਿਮਾਚਲ ਪ੍ਰਦੇਸ਼ ਨੂੰ ਦੱਸਿਆ ਆਪਣਾ ਦੂਜਾ ਘਰ

ਪ੍ਰਧਾਨ ਮੰਤਰੀ ਬਣਨ ਮਗਰੋਂ ਹਿਮਾਚਲ ’ਚ ਗੁਜਾਰਨਗੇ ਪਹਿਲੀ ਰਾਤ
ਸ਼ਿਮਲਾ/ਬਿਊਰੋ ਨਿਊਜ਼ : ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਪਹਿਲੀ ਵਾਰ ਆਪਣੇ ਦੂਜੇ ਘਰ ਹਿਮਾਚਲ ਪ੍ਰਦੇਸ਼ ’ਚ ਪਹਿਲੀ ਰਾਤ ਬਿਤਾਉਣਗੇ। ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਦੇ ਸੰਮੇਲਨ ’ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਰਮਸ਼ਾਲਾ ਪਹੁੰਚੇ, ਜਿੱਥੇ ਉਹ ਧਰਮਸ਼ਾਲਾ ਸਰਕਟ ਹਾਊਸ ਦੇ ਨਿਊ ਬਲਾਕ ’ਚ ਠਹਿਰਨਗੇ। ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਨੂੰ ਆਪਣਾ ਦੂਜਾ ਘਰ ਦੱਸਦੇ ਹਨ ਕਿਉਂਕਿ ਪ੍ਰਧਾਨ ਮੰਤਰੀ ਨੇ ਖੁਦ ਕਈ ਵਾਰ ਆਪਣੇ ਭਾਸ਼ਣਾਂ ’ਚ ਇਸ ਦਾ ਜ਼ਿਕਰ ਵੀ ਕੀਤਾ ਸੀ। ਪ੍ਰਧਾਨ ਮੰਤਰੀ ਨੂੰ ਹਿਮਾਚਲ ਪ੍ਰਦੇਸ਼ ਨਾਲ ਲਗਾਅ ਇਸ ਲਈ ਹੈ ਕਿਉਂਕਿ ਜਦੋਂ ਉਹ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਹੁੰਦੇ ਸਨ ਤਾਂ ਉਦੋਂ ਉਹ ਲੰਬੇ ਸਮੇਂ ਤੱਕ ਹਿਮਾਚਲ ਪ੍ਰਦੇਸ਼ ਭਾਜਪਾ ਦੇ ਇੰਚਾਰਜ ਰਹੇ ਅਤੇ ਉਨ੍ਹਾਂ ਇਥੇ ਕਾਫ਼ੀ ਸਮਾਂ ਬਿਤਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵੀ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆਉਂਦੇ ਹਨ ਤਾਂ ਉਹ ਇਥੋਂ ਦੀ ਸੰਸਕ੍ਰਿਤੀ, ਵੇਸ਼ਭੂਸ਼ਾ ਅਤੇ ਵਿਅੰਜਨਾਂ ਦਾ ਜ਼ਿਕਰ ਆਪਣੇ ਭਾਸ਼ਣਾਂ ਵਿਚ ਜ਼ਰੂਰ ਕਰਦੇ ਹਨ।

 

Check Also

ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸੁਣਵਾਈ ਜਾਵੇਗੀ ਸਜ਼ਾ

ਕਤਲ ਦੇ ਮਾਮਲੇ ਵਿਚ ਦੋਸ਼ੀ ਹੈ ਕਾਂਗਰਸੀ ਆਗੂ ਸੱਜਣ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ …