8.1 C
Toronto
Friday, November 21, 2025
spot_img
Homeਪੰਜਾਬਪੰਜਾਬ ਕਾਂਗਰਸ ਦਾ ਈਡੀ ਖਿਲਾਫ਼ ਚੰਡੀਗੜ੍ਹ ’ਚ ਪ੍ਰਦਰਸ਼ਨ

ਪੰਜਾਬ ਕਾਂਗਰਸ ਦਾ ਈਡੀ ਖਿਲਾਫ਼ ਚੰਡੀਗੜ੍ਹ ’ਚ ਪ੍ਰਦਰਸ਼ਨ

ਗਵਰਨਰ ਹਾਊਸ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗਿ੍ਰਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਨੈਸ਼ਨਲ ਹੇਰਾਲਡ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਈਡੀ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਦੇ ਵਿਰੋਧ ਵਿਚ ਅੱਜ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਚ ਜਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਦੋਂ ਕਾਂਗਰਸੀ ਆਗੂ ਅਤੇ ਵਰਕਰ ਗਵਰਨਰ ਹਾਊਸ ਵੱਲ ਨੂੰ ਵਧਣ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਪ੍ਰੰਤੂ ਕਾਂਗਰਸੀ ਆਗੂਆਂ ਨੇ ਬੈਰੀਕੇਡਾਂ ਨੂੰ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਆਗੂ ਬੈਰੀਕੇਡ ’ਤੇ ਚੜ੍ਹ ਗਏ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਹਰਕਤ ਵਿਚ ਆਈ ਅਤੇ ਉਨ੍ਹਾਂ ਕਾਂਗਰਸੀ ਵਰਕਰਾਂ ’ਤੇ ਪਾਣੀ ਦੀ ਬੁਛਾੜ ਕਰ ਦਿੱਤੀ, ਜਿਸ ਤੋਂ ਬਾਅਦ 90 ਦੇ ਲਗਭਗ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਸੈਕਟਰ 3 ਸਥਿਤ ਥਾਣੇ ਵਿਚ ਲੈ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਈਡੀ ਕੇਂਦਰ ਦੀ ਸ਼ਹਿ ’ਤੇ ਹਰ ਰੋਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਸੱਦ ਕੇ ਬਿਨਾ ਵਜ੍ਹਾ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਤਹਿਤ ਕੰਮ ਕਰ ਰਹੀ, ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

 

RELATED ARTICLES
POPULAR POSTS