Breaking News
Home / ਭਾਰਤ / ਅਗਨੀਪਥ ਯੋਜਨਾ ਖਿਲਾਫ਼ ਬਿਹਾਰ, ਰਾਜਸਥਾਨ ਸਮੇਤ ਕਈ ਰਾਜਾਂ ’ਚ ਵਿਰੋਧ ਪ੍ਰਦਰਸ਼ਨ

ਅਗਨੀਪਥ ਯੋਜਨਾ ਖਿਲਾਫ਼ ਬਿਹਾਰ, ਰਾਜਸਥਾਨ ਸਮੇਤ ਕਈ ਰਾਜਾਂ ’ਚ ਵਿਰੋਧ ਪ੍ਰਦਰਸ਼ਨ

ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਇਕ ਵਿਦਿਆਰਥੀ ਨੇ ਦਿੱਤੀ ਜਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਫੌਜ ਵਿਚ ਭਰਤੀ ਹੋਣ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਯੋਜਨਾ ਅਗਨੀਪਥ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਅਗਨੀਪਥ ਯੋਜਨਾ ਨੂੰ ਲੈ ਕੇ ਬਿਹਾਰ ਤੋਂ ਸ਼ੁਰੂ ਹੋਇਆ ਇਹ ਵਿਰੋਧ ਹੁਣ ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਤੱਕ ਪਹੁੰਚ ਚੁੱਕਿਆ ਹੈ। ਜਦਕਿ ਹਰਿਆਣਾ ਸੂਬੇ ਦੇ ਰੋਹਤਕ ਜ਼ਿਲ੍ਹੇ ’ਚ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਇਕ ਵਿਦਿਆਰਥੀ ਨੇ ਆਤਮ ਹੱਤਿਆ ਕਰ ਲਈ। ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦਾ ਨਾਂ ਸਚਿਨ ਦੱਸਿਆ ਜਾ ਰਿਹਾ ਹੈ ਅਤੇ ਉਹ ਜੀਂਦ ਜ਼ਿਲ੍ਹੇ ਦੇ ਲਿਜਵਾਨਾ ਪਿੰਡ ਦਾ ਰਹਿਣ ਵਾਲਾ ਸੀ। ਸਚਿਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਭਾਰਤੀ ਫੌਜ ’ਚ ਭਰਤੀ ਲਈ ਲਿਆਂਦੀ ਗਈ ਨਵੀਂ ਯੋਜਨਾ ਅਗਨੀਪਥ ਤੋਂ ਪ੍ਰੇਸ਼ਾਨ ਸੀ, ਜਿਸ ਦੇ ਚਲਦਿਆਂ ਸਚਿਨ ਨੇ ਆਤਮ ਹੱਤਿਆ ਕਰ ਲਈ। ਹਰਿਆਣਾ ਦੇ ਪਲਵਲ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਪੁਲਿਸ ਦੀਆਂ ਤਿੰਨ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ। ਉਧਰ ਹਿਮਾਚਲ ਪ੍ਰਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਵੀ ਇਸ ਯੋਜਨਾ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

 

Check Also

ਹਰਿਆਣਾ ’ਚ ਕਾਂਗਰਸ ਨਾਲ ਗਠਜੋੜ ਦੀ ਗੱਲਬਾਤ ਵਿਚਾਲੇ ‘ਆਪ’ ਨੇ ਉਮੀਦਵਾਰਾਂ ਦੀ ਸੂਚੀ ਐਲਾਨੀ

ਪਿਹੋਵਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਲੜ ਸਕਦੀ ਹੈ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …