ਮੈਨੀਟੋਬਾ ਸੂਬੇ ’ਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ
ਅੰਮਿ੍ਰਤਸਰ/ਬਿਊਰੋ ਨਿਊਜ਼
ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਪਾਸ ਹੋਏ ਇਸ ਐਕਟ ਅਨੁਸਾਰ ਹੁਣ ਕੈਨੇਡਾ ਦੇ ਮੈਨੀਟੋਬਾ ਸੂਬੇ ’ਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ ਅਤੇ ਅੱਜ ਪੂਰੀ ਦੁਨੀਆ ਵਿਚ ਵਸੇ ਸਿੱਖ ਦਸਤਾਰਾਂ ਸਜ਼ਾ ਕੇ ਸਿੱਖ ਪਛਾਣ ਨੂੰ ਉੱਚਾ ਕਰ ਰਹੇ ਹਨ।