ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਇਕ ਵਿਦਿਆਰਥੀ ਨੇ ਦਿੱਤੀ ਜਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਫੌਜ ਵਿਚ ਭਰਤੀ ਹੋਣ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਯੋਜਨਾ ਅਗਨੀਪਥ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਅਗਨੀਪਥ ਯੋਜਨਾ ਨੂੰ ਲੈ ਕੇ ਬਿਹਾਰ ਤੋਂ ਸ਼ੁਰੂ ਹੋਇਆ ਇਹ ਵਿਰੋਧ ਹੁਣ ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਤੱਕ ਪਹੁੰਚ ਚੁੱਕਿਆ ਹੈ। ਜਦਕਿ ਹਰਿਆਣਾ ਸੂਬੇ ਦੇ ਰੋਹਤਕ ਜ਼ਿਲ੍ਹੇ ‘ਚ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਇਕ ਵਿਦਿਆਰਥੀ ਨੇ ਆਤਮ ਹੱਤਿਆ ਕਰ ਲਈ। ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦਾ ਨਾਂ ਸਚਿਨ ਦੱਸਿਆ ਜਾ ਰਿਹਾ ਹੈ ਅਤੇ ਉਹ ਜੀਂਦ ਜ਼ਿਲ੍ਹੇ ਦੇ ਲਿਜਵਾਨਾ ਪਿੰਡ ਦਾ ਰਹਿਣ ਵਾਲਾ ਸੀ। ਸਚਿਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਭਾਰਤੀ ਫੌਜ ‘ਚ ਭਰਤੀ ਲਈ ਲਿਆਂਦੀ ਗਈ ਨਵੀਂ ਯੋਜਨਾ ਅਗਨੀਪਥ ਤੋਂ ਪ੍ਰੇਸ਼ਾਨ ਸੀ, ਜਿਸ ਦੇ ਚਲਦਿਆਂ ਸਚਿਨ ਨੇ ਆਤਮ ਹੱਤਿਆ ਕਰ ਲਈ। ਹਰਿਆਣਾ ਦੇ ਪਲਵਲ ‘ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਪੁਲਿਸ ਦੀਆਂ ਤਿੰਨ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ। ਉਧਰ ਹਿਮਾਚਲ ਪ੍ਰਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਵੀ ਇਸ ਯੋਜਨਾ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …