Breaking News
Home / ਦੁਨੀਆ / ਬਰਤਾਨੀਆ ਦੇ ਹਾਈ ਕਮਿਸ਼ਨਰ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਬਰਤਾਨੀਆ ਦੇ ਹਾਈ ਕਮਿਸ਼ਨਰ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ/ਬਿਊਰੋ ਨਿਊਜ਼ : ਬਰਤਾਨੀਆ ਦੇ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਬੁੱਧਵਾਰ ਨੂੰ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਹ ਦੋ ਰੋਜ਼ਾ ਦੌਰੇ ‘ਤੇ ਇਥੇ ਆਏ ਹੋਏ ਸਨ। ਸ੍ਰੀ ਦਰਬਾਰ ਸਾਹਿਬ ਪੁੱਜਣ ‘ਤੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦੇ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਗੁਰੂਘਰ ਨਤਮਸਤਕ ਹੋਣ ਵੇਲੇ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ, ਉਥੇ ਹੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੇਵਾ ਕੀਤੀ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਦੀ ਭਲਾਈ ਵਾਸਤੇ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਆਪਣੀ ਇਸ ਫੇਰੀ ਨੂੰ ਯਾਦਗਾਰੀ ਦੱਸਿਆ।

 

Check Also

ਬਿ੍ਟੇਨ ’ਚ 4 ਜੁਲਾਈ ਨੂੰ ਵੋਟਿੰਗ

ਸਰਵੇ ਮੁਤਾਬਕ ਪੀਐਮ ਰਿਸ਼ੀ ਸੂਨਕ ਦੀ ਪਾਰਟੀ ਦੀ ਹਾਰ ਤੈਅ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਭਾਰਤੀ …