Breaking News
Home / ਦੁਨੀਆ / ਬ੍ਰਿਟੇਨ ਦੇ ਹਾਈ ਕਮਿਸ਼ਨਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਬ੍ਰਿਟੇਨ ਦੇ ਹਾਈ ਕਮਿਸ਼ਨਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਾ ਯੂਨੀਵਰਸਿਟੀ ਪਹੁੰਚਣ ‘ਤੇ ਸਵਾਗਤ ਕੀਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਸਥਿਤ ਬਰਤਾਨੀਆ ਦੇ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਦੌਰਾ ਕੀਤਾ। ਉਨ੍ਹਾਂ ਉਚੇਰੀ ਸਿੱਖਿਆ ਵਿੱਚ ਸੰਭਾਵਨਾਵਾਂ ਨੂੰ ਲੈ ਕੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾ ਦਾ ਦੌਰਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇਕ ਮੀਟਿੰਗ ਵੀ ਕੀਤੀ, ਜਿਸ ਵਿੱਚ ਖੋਜ, ਸਿੱਖਿਆ, ਖੇਡਾਂ, ਕਲਾ ਅਤੇ ਹੋਰ ਅਕਾਦਮਿਕ ਮਾਮਲਿਆਂ ਬਾਰੇ ਚਰਚਾ ਕੀਤੀ।
ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਾ ਯੂਨੀਵਰਸਿਟੀ ਪਹੁੰਚਣ ‘ਤੇ ਸਵਾਗਤ ਕੀਤਾ। ਏਲਿਸ ਨੇ ਸਪੋਰਟਸ ਸਾਇੰਸਜ਼ ਐਂਡ ਮੈਡੀਸਨ, ਬਾਇਓ-ਟੈਕਨਾਲੋਜੀ ਅਤੇ ਐਗਰੀਕਲਚਰ ਵਿਭਾਗ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕਰਦਿਆਂ ਯੂਨੀਵਰਸਿਟੀ ਵੱਲੋਂ ਆਪਣੇ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਖੇਡ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀ ਦੇ ਐਗਰੀਕਲਚਰ ਫਾਰਮ ਵਿਚ ਕੇਲਿਆਂ, ਸੇਬਾਂ, ਅਸ਼ਵਗੰਧਾ ਅਤੇ ਹੋਰ ਵੱਖ ਵੱਖ ਫਲਾਂ ਅਤੇ ਦਵਾਈਆਂ ਵਾਲੀਆਂ ਫਸਲਾਂ ਬਾਰੇ ਹੋ ਰਹੇ ਸਫਲ ਪ੍ਰਯੋਗਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿੱਚ ਵੱਖ ਵੱਖ ਵਿਦਿਆਰਥੀਆਂ ਦੇ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਲੇ ਦਸ ਸਾਲਾਂ ਵਿਚ ਉਹ ਸੰਸਾਰ ਵਿੱਚ ਕਿਹੜੀਆਂ ਤਬਦੀਲੀਆਂ ਵੇਖਣਾ ਚਾਹੁੰਦੇ ਹਨ, ਬਾਰੇ ਪੁੱਛਿਆ ਤੇ ਸੰਭਾਵੀ ਤਬਦੀਲੀਆਂ ਬਾਰੇ ਚਰਚਾ ਕੀਤੀ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐੱਸ.ਡੀ. ਪ੍ਰੋ. ਹਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ, ਵੱਖ ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ, ਵਿਦਿਆਰਥੀ ਤੇ ਹੋਰ ਸਟਾਫ ਮੈਂਬਰ ਹਾਜ਼ਰ ਸੀ।

 

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …