27.2 C
Toronto
Saturday, August 1, 2026
spot_img
Homeਪੰਜਾਬਬੰਦੀ ਸਿੰਘਾਂ ਦੇ ਮੁੱਦੇ 'ਤੇ ਸਿਆਸਤ ਕਰ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ...

ਬੰਦੀ ਸਿੰਘਾਂ ਦੇ ਮੁੱਦੇ ‘ਤੇ ਸਿਆਸਤ ਕਰ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ : ਸੁਖਪਾਲ ਖਹਿਰਾ

ਭੁਲੱਥ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੇ ਮੁੱਦੇ ‘ਤੇ ਸਿਆਸਤ ਕਰ ਰਿਹਾ ਹੈ। ਖਹਿਰਾ ਨੇ ਕਿਹਾ ਕਿ ਜਦੋਂ ਬਾਦਲ ਪਰਿਵਾਰ ਦਸ ਸਾਲ ਸੱਤਾ ਦਾ ਸੁੱਖ ਭੋਗ ਰਿਹਾ ਸੀ, ਉਦੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਬਾਦਲਾਂ ਦੀ ਹਕੂਮਤ ਵੇਲੇ ਤੋਂ ਬੇਕਸੂਰ ਸਿੱਖਾਂ ਦੀ ਰਿਹਾਈ ਲਈ ਮੋਰਚਾ ਲਾਇਆ ਹੋਇਆ ਹੈ, ਜੋ ਹਾਲੇ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੀ ਹਕੂਮਤ ਵੇਲੇ ਬੇਦੋਸ਼ੇ ਲੋਕਾਂ ਦੇ ਝੂਠੇ ਮੁਕਾਬਲੇ ਬਣਾਉਣ ਵਾਲੇ ਅਤੇ ਤਸੀਹੇ ਦੇਣ ਵਾਲੇ ਪੁਲਿਸ ਅਧਿਕਾਰੀਆਂ ਸੁਮੇਧ ਸੈਣੀ ਤੇ ਇਜ਼ਹਾਰ ਆਲਮ ਨੂੰ ਵੱਡੇ ਅਹੁਦੇ ਦਿੱਤੇ ਅਤੇ ਕੇਸ ਦਰਜ ਹੋਣ ‘ਤੇ ਉਨ੍ਹਾਂ ਦੇ ਹੱਕ ਵਿੱਚ ਪੈਰਵੀ ਵੀ ਕੀਤੀ।

RELATED ARTICLES
POPULAR POSTS