Breaking News
Home / ਪੰਜਾਬ / ਪੰਜਾਬ ‘ਚ ਹੁਣ ਆਨਲਾਈਨ ਬਣੇਗਾ ਲਰਨਿੰਗ ਡਰਾਈਵਿੰਗ ਲਾਇਸੈਂਸ

ਪੰਜਾਬ ‘ਚ ਹੁਣ ਆਨਲਾਈਨ ਬਣੇਗਾ ਲਰਨਿੰਗ ਡਰਾਈਵਿੰਗ ਲਾਇਸੈਂਸ

ਮੁੱਖ ਮੰਤਰੀ ਨੇ www.sarathi.parivahan.gov.in ਨਾਂ ਦਾ ਪੋਰਟਲ ਸ਼ੁਰੂ ਕਰਵਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਾਸੀ ਹੁਣ ਘਰ ਬੈਠੇ ਆਨਲਾਈਨ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਵਾ ਸਕਣਗੇ। ਇਸ ਮੰਤਵ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਪੋਰਟਲ ਦਾ ਆਗਾਜ਼ ਕੀਤਾ ਹੈ ਜਿਸ ਨਾਲ ਨੌਜਵਾਨ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਰਾਹੀਂ ਲਰਨਿੰਗ ਡਰਾਈਵਿੰਗ ਲਾਇਸੈਂਸ ਆਨਲਾਈਨ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਨੇ www.sarathi.parivahan.gov.in ਨਾਂ ਦਾ ਪੋਰਟਲ ਸ਼ੁਰੂ ਕਰਵਾਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਦੀ ਸਹੂਲਤ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲਕਦਮੀ ਕੀਤੀ ਹੈ। ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਆਰਟੀਏ ਦਫਤਰਾਂ ਜਾਂ ਟਰੈਕਾਂ ‘ਤੇ ਨਹੀਂ ਜਾਣਾ ਪਏਗਾ। ਉਨ੍ਹਾਂ ਕਿਹਾ ਕਿ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿੱਚ ਵੀ ਲਰਨਿੰਗ ਡਰਾਈਵਿੰਗ ਲਾਇਸੈਂਸ ਲਈ ਅਪਲਾਈ ਕਰ ਸਕਦੇ ਹਨ। ਮੁੱਖ ਮੰਤਰੀ ਅਨੁਸਾਰ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਨ ਮਗਰੋਂ ਲਰਨਿੰਗ ਡਰਾਈਵਿੰਗ ਲਾਇਸੈਂਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਬਾਅਦ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿੱਚ ਹਿੱਸਾ ਲੈ ਸਕਣਗੇ। ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਪ੍ਰਿੰਟ ਲੈ ਸਕਦਾ ਹੈ। ਦੱਸਣਯੋਗ ਹੈ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਪੱਕੇ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਆਨਲਾਈਨ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।

 

Check Also

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ

ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ …