Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਤੋਂ 30 ਜੂਨ ਤੱਕ

ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਤੋਂ 30 ਜੂਨ ਤੱਕ

27 ਜੂਨ ਨੂੰ ਪੇਸ਼ ਹੋਵੇਗਾ ‘ਆਪ’ ਸਰਕਾਰ ਦਾ ਬਜਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਤੋਂ 30 ਜੂਨ ਤੱਕ ਹੋਵੇਗਾ ਅਤੇ 27 ਜੂਨ ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਇਸ ਬਜਟ ’ਤੇ 28 ਅਤੇ 29 ਜੂਨ ਨੂੰ ਚਰਚਾ ਹੋਵੇਗੀ। ਵਿਧਾਨ ਸਭਾ ਦੇ ਸੈਕਟਰੀ ਨੇ ਇਸ ਸਬੰਧ ਵਿਚ ਇਜਲਾਸ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਜਿਸਦੇ ਬਾਰੇ ਵਿਚ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਸੂਚਿਤ ਵੀ ਕਰ ਦਿੱਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਦਾ ਬਜਟ ਇਜਲਾਸ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਇਸ ਨੂੰ ਪੰਜਾਬ ਸਰਕਾਰ ਦੇ ਆਫੀਸ਼ੀਅਲ ਸੋਸ਼ਲ ਮੀਡੀਆ ਅਕਾਊਂਟਸ ’ਤੇ ਦੇਖਿਆ ਜਾ ਸਕੇਗਾ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪਹਿਲੇ ਦੋ ਦਿਨ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਹੋਵੇਗੀ। 24 ਜੂਨ ਨੂੰ ਇਜਲਾਸ ਦੇ ਸ਼ੁਰੂ ਹੁੰਦਿਆਂ ਹੀ ਵਿਛੜੀਆਂ ਅਹਿਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਜਾਵੇਗੀ। 25 ਜੂਨ ਦਾ ਦਿਨ ਵੀ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਲਈ ਰੱਖਿਆ ਗਿਆ ਹੈ ਅਤੇ 26 ਜੂਨ ਨੂੰ ਛੁੱਟੀ ਰਹੇਗੀ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …