ਅਗਨੀਪੱਥ ਯੋਜਨਾ ਨੂੰ ਦੱਸਿਆ ਫੌਜ ਦਾ ਅਪਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਫੌਜ ਵਿਚ ਭਰਤੀ ਸਬੰਧੀ ਨਵੀਂ ਯੋਜਨਾ ਅਗਨੀਪੱਥ ਦੇ ਵਿਰੋਧ ਵਿਚ ਆ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਚਾਰ ਸਾਲ ਫੌਜ ਵਿਚ ਰਹਿਣ ਤੋਂ ਬਾਅਦ ਪੈਨਸ਼ਨ ਵੀ ਨਹੀਂ ਮਿਲੇਗੀ ਅਤੇ ਇਹ ਫੌਜ ਦਾ ਅਪਮਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪੱਥ ਯੋਜਨਾ ਦਾ ਨੌਜਵਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੋ ਸਾਲ ਫੌਜ ਵਿਚ ਭਰਤੀ ’ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿਚ ਫੌਜ ’ਚ ਭਰਤੀ ਨੂੰ ਲੈ ਕੇ ਅਗਨੀਪੱਥ ਦੇ ਨਾਮ ਨਾਲ ਸਕੀਮ ਬਣਾਈ ਹੈ, ਜਿਸ ਵਿਚ ਨੌਜਵਾਨਾਂ ਨੂੰ ਚਾਰ ਸਾਲ ਦੀ ਨੌਕਰੀ ਦਿੱਤੀ ਜਾਵੇਗੀ। ਜਿਸ ਵਿਚ ਛੇ ਮਹੀਨੇ ਦੀ ਟਰੇਨਿੰਗ ਵੀ ਸ਼ਾਮਲ ਹੈ। ਇਸ ਯੋਜਨਾ ਦਾ ਨੌਜਵਾਨ ਇਸ ਕਰਕੇ ਵਿਰੋਧ ਕਰ ਰਹੇ ਹਨ ਉਹ ਚਾਰ ਸਾਲਾਂ ਤੋਂ ਬਾਅਦ ਕਿੱਥੇ ਜਾਣਗੇ। ਬਿਹਾਰ ਅਤੇ ਉਤਰ ਪ੍ਰਦੇਸ਼ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਇਸ ਯੋਜਨਾ ਖਿਲਾਫ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸੇ ਦੌਰਾਨ ਸੰਗਰੂਰ ਵਿਚ ਨੌਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਹੈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …