9.8 C
Toronto
Tuesday, October 28, 2025
spot_img
Homeਪੰਜਾਬਸ਼੍ਰੋਮਣੀ ਕਮੇਟੀ ਨੇ ਰਾਮ ਰਹੀਮ ਦੀ ਪੈਰੋਲ ’ਤੇ ਕੀਤਾ ਸਖਤ ਇਤਰਾਜ਼

ਸ਼੍ਰੋਮਣੀ ਕਮੇਟੀ ਨੇ ਰਾਮ ਰਹੀਮ ਦੀ ਪੈਰੋਲ ’ਤੇ ਕੀਤਾ ਸਖਤ ਇਤਰਾਜ਼

ਰਾਮ ਰਹੀਮ ਨੂੰ ਇਕ ਮਹੀਨੇ ਦੀ ਮਿਲੀ ਹੈ ਪੈਰੋਲ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਡੇਰਾ ਸਿਰਸਾ ਦਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਸ ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪਹਿਲਾਂ ਵੀ ਚੋਣਾਂ ਸਮੇਂ ਰਾਮ ਰਹੀਮ ਨੂੰ ਫਰਲੋ ਦੇ ਚੁੱਕੀ ਹੈ ਤੇ ਹੁਣ ਫਿਰ ਸੰਗਰੂਰ ਦੀ ਜ਼ਿਮਨੀ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜੋ ਸਰਾਸਰ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

 

RELATED ARTICLES
POPULAR POSTS