ਕਾਂਗਰਸ ਨੇ ਸਬੋਧ ਕਾਂਤ ਸਹਾਏ ਵਲੋਂ ਦਿੱਤੇ ਬਿਆਨ ਤੋਂ ਪੱਲਾ ਝਾੜਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਸੀਨੀਅਰ ਨੇਤਾ ਸਬੋਧ ਕਾਂਤ ਸਹਾਏ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਖਿਲਾਫ ਵਿਵਾਦਤ ਟਿੱਪਣੀ ਬੋਲ ਕੇ ਵਿਵਾਦ ਛੇੜ ਦਿੱਤਾ ਹੈ। ਸਹਾਏ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਹਿਟਲਰ ਦੇ ਨਕਸ਼ੇ ਕਦਮਾਂ ’ਤੇ ਚੱਲਣਗੇ ਤਾਂ ਹਿਟਲਰ ਦੀ ਮੌਤ ਮਰਨਗੇ। ਹਾਲਾਂਕਿ ਕਾਂਗਰਸ ਨੇ ਸੁਬੋਧ ਕਾਂਤ ਸਹਾਏ ਦੀ ਟਿੱਪਣੀ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਲੜਦੀ ਰਹੇਗੀ ਪਰ ਪ੍ਰਧਾਨ ਮੰਤਰੀ ਖਿਲਾਫ ਟਿੱਪਣੀ ਨਾਲ ਸਹਿਮਤ ਨਹੀਂ ਹੈ। ਸਹਾਏ ਨੇ ਫੌਜ ਵਿੱਚ ਭਰਤੀ ਸਬੰਧੀ ‘ਅਗਨੀਪਥ ਯੋਜਨਾ’ ਅਤੇ ਰਾਹੁਲ ਗਾਂਧੀ ਕੋਲੋਂ ਈਡੀ ਵੱਲੋਂ ਕੀਤੀ ਜਾ ਰਹੀ ਪੁੱਛ ਪੜਤਾਲ ਖਿਲਾਫ ਜੰਤਰ ਮੰਤਰ ’ਤੇ ਕਾਂਗਰਸ ਦੇ ‘ਸੱਤਿਆਗ੍ਰਹਿ’ ਅੰਦੋਲਨ ਦੌਰਾਨ ਇਹ ਟਿੱਪਣੀ ਕੀਤੀ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਸਿਰਫ ਰਾਹੁਲ ਗਾਂਧੀ ਹੀ ਮੋਦੀ ਦੀ ਅੱਖ ਵਿੱਚ ਅੱਖ ਪਾ ਕੇ ਗੱਲ ਕਰ ਸਕਦੇ ਹਨ, ਪਰ ਮੋਦੀ ਉਨ੍ਹਾਂ ਨੂੰ ਡਰਾਉਣਾ ਚਾਹੁੰਦੇ ਹਨ। ਸਬੋਧ ਕਾਂਤ ਸਹਾਏ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਨਾਸ਼ਾਹ ਵੀ ਕਰਾਰ ਦਿੱਤਾ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …