Breaking News
Home / ਭਾਰਤ / ‘ਅਗਨੀਪੱਥ’ ਦਾ ਭਾਰਤ ਭਰ ’ਚ ਹੋ ਰਿਹਾ ਡਟਵਾਂ ਵਿਰੋਧ

‘ਅਗਨੀਪੱਥ’ ਦਾ ਭਾਰਤ ਭਰ ’ਚ ਹੋ ਰਿਹਾ ਡਟਵਾਂ ਵਿਰੋਧ

ਰੇਲਵੇ ਨੇ 500 ਤੋਂ ਵੱਧ ਟਰੇਨਾਂ ਕੀਤੀਆਂ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਫੌਜ ਦੀ ‘ਅਗਨੀਪੱਥ’ ਯੋਜਨਾ ਦਾ ਭਾਰਤ ਭਰ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਕਈ ਸੰਗਠਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਸੀ ਅਤੇ ਇਸ ਦੌਰਾਨ ਦੇਸ਼ ਦੇ ਕਈ ਸੂਬਿਆਂ ਵਿਚ ਆਵਾਜਾਈ ਪ੍ਰਭਾਵਿਤ ਹੋਈ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਵੀ ਹੋਏ। ਇਸੇ ਦੌਰਾਨ ਰੇਲਵੇ ਨੇ ਆਰਪੀਐਫ ਅਤੇ ਜੀਆਰਪੀ ਨੂੰ ਅਲਰਟ ’ਤੇ ਰੱਖਿਆ ਹੋਇਆ ਹੈ। ਨਾਲ ਹੀ ਪ੍ਰਦਰਸ਼ਨਕਾਰੀਆਂ ’ਤੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਸੋਮਵਾਰ ਸਵੇਰੇ ਤੋਂ ਹੀ ਦਿੱਲੀ ਵਿਚ ਗੱਡੀਆਂ ਦੇ ਵੱਡੇ-ਵੱਡੇ ਜਾਮ ਵੀ ਦੇਖਣ ਨੂੰ ਮਿਲੇ। ਇਸੇ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਤ ਵਰਕਰਾਂ ਨੇ ਦਿੱਲੀ ਸ਼ਿਵਾਜੀ ਬਿ੍ਰਜ ਸਟੇਸ਼ਨ ’ਤੇ ਟਰੇਨ ਵੀ ਰੋਕ ਦਿੱਤੀ ਅਤੇ ਪੁਲਿਸ ਨੇ ਕੁਝ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ। ਇਸੇ ਦੌਰਾਨ ਰੇਲ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਅਗਨੀਪੱਥ ਯੋਜਨਾ ਨੂੰ ਲੈ ਕੇ ਹੋ ਰਹੇ ਰੋਸ ਪ੍ਰਦਰਸ਼ਨਾਂ ਨੂੰ ਦੇਖਦਿਆਂ 500 ਤੋਂ ਜ਼ਿਆਦਾ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਹਰਿਆਣਾ ਵਿਚ ਪਲਵਲ ਵਿਖੇ ਅਗਨੀਪੱਥ ਯੋਜਨਾ ਖਿਲਾਫ ਜੰਮ ਦੇ ਵਿਰੋਧ ਪ੍ਰਦਰਸ਼ਨ ਹੋਏ ਅਤੇ ਪੱਥਰਬਾਜ਼ੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਅਗਨੀਪੱਥ ਯੋਜਨਾ ਖਿਲਾਫ ਹੋ ਰਹੇ ਪ੍ਰਦਰਸ਼ਨਾਂ ਦੌਰਾਨ ਪੰਜਾਬ ਪੁਲਿਸ ਨੇ ਵੀ ਹਾਈ ਅਲਰਟ ਕਰ ਦਿੱਤਾ ਹੈ ਅਤੇ ਆਰਮੀ ਭਰਤੀ ਕੈਂਪਾਂ ’ਤੇ ਸੁਰੱਖਿਆ ਵਧਾ ਦਿੱਤੀ ਹੈ।

 

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …