3.4 C
Toronto
Monday, April 20, 2026
spot_img
Homeਪੰਜਾਬਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਲਈ 266 ਸ਼ਰਧਾਲੂਆਂ ਨੂੰ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮਿ੍ਰਤਸਰ ਤੋਂ ਭਲਕੇ 21 ਜੂਨ ਨੂੰ ਜਥਾ ਪਾਕਿ ਲਈ ਹੋਵੇਗਾ ਰਵਾਨਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਵੀਜ਼ਾ ਲੱਗੇ ਪਾਸਪੋਰਟ ਅੱਜ ਐਸਜੀਪੀਸੀ ਦੇ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਦੇ ਦਿੱਤੇ। ਇਹ ਜਥਾ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਐਸਜੀਪੀਸੀ ਦੀ ਯਾਤਰਾ ਬ੍ਰਾਂਚ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਪਾਕਿ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਵੀ ਦੱਸਿਆ ਗਿਆ ਕਿ ਇਹ ਜਥਾ ਭਲਕੇ 21 ਨੂੰ ਪਾਕਿ ਲਈ ਰਵਾਨਾ ਹੋਵੇਗਾ ਅਤੇ ਫਿਰ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ।

 

RELATED ARTICLES
POPULAR POSTS