Breaking News
Home / ਪੰਜਾਬ / ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਦੀ ਚਿੰਤਾ ਵਧਾਈ

ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਦੀ ਚਿੰਤਾ ਵਧਾਈ

ਸੰਗਰੂਰ ਚੋਣ ਜਿੱਤਣ ਲਈ ਸਿਮਰਨਜੀਤ ਸਿੰਘ ਮਾਨ ਨੇ ਵੀ ਰੋਡ ਸ਼ੋਅ ਕੱਢਿਆ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਲਈ ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ ਇਸਦੇ ਨਤੀਜੇ 26 ਜੂਨ ਨੂੰ ਆਉਣਗੇ। ਇਸ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ। ਸੰਗਰੂਰ ਲੋਕ ਸਭਾ ਚੋਣ ਜਿੱਤਣ ਲਈ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਭਾਜਪਾ ਵਿਚਾਲੇ ਹੋਣਾ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਵੀ ਸੰਗਰੂਰ ਲੋਕ ਸਭਾ ਚੋਣ ਜਿੱਤਣ ਲਈ ਅੱਜ ਰੋਡ ਸ਼ੋਅ ਕੱਢਿਆ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਲੜਦੇ ਆ ਰਹੇ ਹਨ। ਉੁਨ੍ਹਾਂ ਕਿਹਾ ਕਿ ਅੱਜ ਜਦੋਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਪੰਜਾਬ ਅਤੇ ਪੰਥ ਨੂੰ ਖਤਮ ਕਰਨ ’ਤੇ ਤੁਲੀਆਂ ਹੋਈਆਂ ਹਨ, ਤਾਂ ਬਾਦਲ ਦਲ ਪੰਥਕ ਏਕਤਾ ਵਿੱਚ ਤਰੇੜਾਂ ਖੜ੍ਹੀਆਂ ਕਰਕੇ ਕੇਂਦਰ ਦੇ ਪਿੱਠੂ ਹੋਣ ਦਾ ਰੋਲ ਨਿਭਾਅ ਰਿਹਾ ਹੈ। ਉਨ੍ਹਾਂ ਨੇ ਸੰਗਤ ਨੂੰ ਬਾਲਟੀ ਦੇ ਚੋਣ ਨਿਸ਼ਾਨ ’ਤੇ ਮੋਹਰਾਂ ਲਗਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …