19.1 C
Toronto
Friday, September 4, 2026
spot_img
Homeਪੰਜਾਬਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਸੰਗਰੂਰ ਵਿਚ ‘ਆਪ’ ਉਮੀਦਵਾਰ ਦੇ ਹੱਕ...

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਸੰਗਰੂਰ ਵਿਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਸੰਗਰੂਰ ਵਿਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ23 ਜੂਨ ਨੂੰ ਸੰਗਰੂਰ ਲੋਕ ਸਭਾ ਲਈ ਪੈਣੀਆਂ ਹਨ ਵੋਟਾਂ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਲਈ ਹੁਣ ਵੱਕਾਰ ਦਾ ਸਵਾਲ ਬਣ ਗਈ ਹੈ। ਸੰਗਰੂਰ ਲੋਕ ਸਭਾ ਸੀਟ ਤੋਂ ਦੋ ਵਾਰ ਜਿੱਤਣ ਵਾਲੇ ਭਗਵੰਤ ਮਾਨ ਨੂੰ ਹੁਣ ਥੋੜ੍ਹੀ ਚਿੰਤਾ ਜ਼ਰੂਰ ਹੈ। ਇਸ ਸੀਟ ’ਤੇ ਹੁਣ ਚੋਣ ਮੁਕਾਬਲਾ ਬਹੁ ਕੋਣਾ ਹੋ ਗਿਆ ਹੈ। ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਸੰਗਰੂਰ ਸੀਟ ਜਿੱਤਣ ਲਈ ਰੋਡ ਸ਼ੋਅ ਕੱਢੇ ਜਾ ਰਹੇ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। ਇਸ ਮੌਕੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਸਿਆਸੀ ਨਿਸ਼ਾਨੇ ਸਾਧੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

 

RELATED ARTICLES
POPULAR POSTS