Home / ਭਾਰਤ / ਯਸ਼ਵੰਤ ਸਿਨ੍ਹਾ ਬਣ ਸਕਦੇ ਹਨ ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਯਸ਼ਵੰਤ ਸਿਨ੍ਹਾ ਬਣ ਸਕਦੇ ਹਨ ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਸਿਨ੍ਹਾ ਨੇ ਟੀਐਮਸੀ ਛੱਡਣ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਅਤੇ ਤਿ੍ਰਣਮੂਲ ਕਾਂਗਰਸ ਦੇ ਆਗੂ ਯਸ਼ਵੰਤ ਸਿਨ੍ਹਾ ਨੇ ਪਾਰਟੀ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕਰ ਦਿੱਤੀ ਹੈ। ਸਿਨ੍ਹਾ ਨੇ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਉਹ ਰਾਸ਼ਟਰਪਤੀ ਚੋਣ ਦੀ ਦੌੜ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਸਿਨ੍ਹਾ ਦਾ ਇਹ ਬਿਆਨ ਅਜਿਹੇ ਸਮੇਂ ਆਇਆ, ਜਦ ਵਿਰੋਧੀ ਦਲ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਦਾ ਨਾਮ ਤੈਅ ਕਰਨ ਜਾ ਰਹੇ ਹਨ। ਅਜਿਹੇ ਵਿਚ ਕਿਆਸ ਲਗਾਏ ਜਾ ਰਹੇ ਹਨ ਕਿ ਤਿ੍ਰਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਜੁਲਾਈ ਵਿਚ ਹੋਣ ਵਾਲੀ ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨ੍ਹਾ ਦੇ ਨਾਮ ਦਾ ਸੁਝਾਅ ਦੇ ਸਕਦੀ ਹੈ। ਯਸ਼ਵੰਤ ਸਿਨ੍ਹਾ ਨੇ ਕਿਹਾ ਕਿ ਮਮਤਾ ਬੈਨਰਜੀ ਨੇ ਟੀਐਮਸੀ ਵਿਚ ਉਨ੍ਹਾਂ ਨੂੰ ਜੋ ਸਨਮਾਨ ਦਿੱਤਾ ਹੈ, ਉਸ ਲਈ ਉਹ ਧੰਨਵਾਦ ਕਰਦੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਇਕ ਵੱਡੇ ਉਦੇਸ਼ ਲਈ ਪਾਰਟੀ ਤੋਂ ਵੱਖ ਹੋ ਜਾਣ ਤਾਂ ਕਿ ਵਿਰੋਧੀ ਦਲ ਨੂੰ ਇਕਜੁਟ ਕਰਨ ਲਈ ਕੰਮ ਕਰ ਸਕਣ। ਜ਼ਿਕਰਯੋਗ ਹੈ ਕਿ ਹੁਣ ਤੱਕ ਕਈ ਵੱਡੇ ਆਗੂ ਰਾਸ਼ਟਰਪਤੀ ਚੋਣਾਂ ਦੀ ਦੌੜ ਵਿਚੋਂ ਪਿੱਛੇ ਹਟ ਚੁੱਕੇ ਹਨ। ਇਸੇ ਦੌਰਾਨ ਪੱਛਮੀ ਬੰਗਾਲ ਦੇ ਸਾਬਕਾ ਗਵਰਨਰ ਗੋਪਾਲ ਕ੍ਰਿਸ਼ਨ ਗਾਂਧੀ ਨੇ ਰਾਸ਼ਟਰਪਤੀ ਚੋਣਾਂ ’ਚੋਂ ਆਪਣਾ ਨਾਮ ਵਾਪਸ ਲੈ ਲਿਆ ਹੈ। ਉਸ ਤੋਂ ਪਹਿਲਾਂ ਐਨਸੀਪੀ ਦੇ ਮੁਖੀ ਸ਼ਰਦ ਪਵਾਰ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵੀ ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਨ ਤੋਂ ਇਨਕਾਰ ਕਰ ਚੁੱਕੇ ਹਨ।

Check Also

ਉਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ

ਸਮੁੱਚੇ ਖੇਡ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਲੰਪਿਕ ਅਤੇ ਵਿਸ਼ਵ ਕੱਪ ਤਮਗਾ …