Home / ਪੰਜਾਬ / ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਹੋਇਆ ਬੰਦ

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਹੋਇਆ ਬੰਦ

23 ਜੂਨ ਨੂੰ ਪੈਣਗੀਆਂ ਵੋਟਾਂ ਅਤੇ ਨਤੀਜੇ 26 ਜੂਨ ਨੂੰ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਜਿਸਦੇ ਨਤੀਜੇ 26 ਜੂਨ ਨੂੰ ਐਲਾਨ ਦਿੱਤੇ ਜਾਣਗੇ। ਇਸ ਨੂੰ ਲੈ ਕੇ ਅੱਜ ਸ਼ਾਮੀਂ 6 ਵਜੇ ਚੋਣ ਪ੍ਰਚਾਰ ਦਾ ਕੰਮ ਵੀ ਸਮਾਪਤ ਹੋ ਗਿਆ ਅਤੇ ਚੋਣ ਕਮਿਸ਼ਨ ਨੇ ਸੰਗਰੂਰ ਲੋਕ ਸਭਾ ਹਲਕੇ ਵਿਚ ਜਿੰਨੇ ਵੀ ਰਾਜਨੀਤਕ ਆਗੂ ਚੋਣ ਪ੍ਰਚਾਰ ਕਰ ਰਹੇ ਸਨ, ਉਨ੍ਹਾਂ ਨੂੰ ਹਲਕੇ ਤੋਂ ਬਾਹਰ ਜਾਣ ਲਈ ਕਹਿ ਦਿੱਤਾ ਗਿਆ ਸੀ। ਹੁਣ ਉਮੀਦਵਾਰ ਅਤੇ ਉਸਦੇ ਹਮਾਇਤੀ ਸਿਰਫ ਡੋਰ ਟੂ ਡੋਰ ਹੀ ਚੋਣ ਪ੍ਰਚਾਰ ਕਰ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਸਦ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਕਰਕੇ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਹੋ ਰਹੀ ਹੈ। ਸੰਗਰੂਰ ਲੋਕ ਸਭਾ ਸੀਟ ਲਈ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਭਾਜਪਾ ਵਿਚਾਲੇ ਬਹੁਕੋਣਾ ਚੋਣ ਮੁਕਾਬਲਾ ਹੋਣ ਜਾ ਰਿਹਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਅਤੇ ਦਿੱਲੀ ਵਿਚ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਕੋਲ ਸਿਰਫ ਇਕ ਸੰਗਰੂਰ ਲੋਕ ਸਭਾ ਸੀਟ ਹੀ ਸੀ। ਹੁਣ 26 ਜੂਨ ਨੂੰ ਨਤੀਜਾ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਸ ਸੀਟ ’ਤੇ ਕਿਸ ਪਾਰਟੀ ਦਾ ਕਬਜ਼ਾ ਹੁੰਦਾ ਹੈ।

 

Check Also

ਪੰਜਾਬ ਵਿਧਾਨ ਸਭਾ ’ਚ ਗੂੰਜਿਆ ਅਗਨੀਪੱਥ ਯੋਜਨਾ ਦਾ ਮੁੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪੱਥ ਯੋਜਨਾ ਖਿਲਾਫ ਮਤਾ ਲਿਆਉਣ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ …