ਮੁਹਾਲੀ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ’ਚ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ 2008 ਬੈਚ ਦੇ ਸੀਨੀਅਰ ਆਈਏਐਸ ਅਫਸਰ ਸੰਜੇ ਪੋਪਲੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੋਪਲੀ ਦੇ ਨਾਲ ਸੀਵਰੇਜ ਬੋਰਡ ਦੇ ਅਫਸਰ ਦੀ ਵੀ ਗਿ੍ਰਫਤਾਰੀ ਹੋਈ ਹੈ। ਮੀਡੀਆ ’ਚ ਆਈਆਂ ਰਿਪੋਰਟਾਂ ਮੁਤਾਬਕ ਸੰਜੇ ਪੋਪਲੀ ਨੇ ਸੀਵਰੇਜ ਬੋਰਡ ਵਿਚ ਰਹਿੰਦਿਆਂ 7 ਕਰੋੜ 3 ਲੱਖ ਰੁਪਏ ਦੇ ਸੀਵਰੇਜ ਪ੍ਰੋਜੈਕਟ ਵਿਚ ਇਕ ਪ੍ਰਤੀਸ਼ਤ ਕਮਿਸ਼ਨ ਮੰਗਿਆ ਸੀ ਅਤੇ ਇਸਦੀ ਪਹਿਲੀ ਕਿਸ਼ਤ ਦੇ ਵੀ ਦਿੱਤੀ ਗਈ ਸੀ। ਹਾਲਾਂਕਿ ਦੂਜੀ ਕਿਸ਼ਤ ਦਾ ਦਬਾਅ ਪਾਉਣ ’ਤੇ ਰਿਕਾਰਡਿੰਗ ਸਰਕਾਰ ਤੱਕ ਪਹੁੰਚ ਗਈ। ਜਿਸ ਤੋਂ ਬਾਅਦ ਸੋਮਵਾਰ ਦੇਰ ਰਾਤ ਪੋਪਲੀ ਨੂੰ ਚੰਡੀਗੜ੍ਹ ’ਚੋਂ ਗਿ੍ਰਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਸੰਜੇ ਪੋਪਲੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਸੰਜੀਵ ਵਤਸ ਨੂੰ ਵਿਜੀਲੈਂਸ ਵਲੋਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਦੋਵਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ ਸ਼ਿਕੰਜਾ ਕਸਿਆ ਹੋਇਆ ਹੈ। ਇਸੇ ਤਹਿਤ ਹੀ ਭਗਵੰਤ ਮਾਨ ਨੇ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕਰ ਦਿੱਤਾ ਸੀ। ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰੀ ਹੋ ਚੁੱਕੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …