Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਕਸਿਆ ਸੁਖਬੀਰ ਬਾਦਲ ’ਤੇ ਤੰਜ

ਮੁੱਖ ਮੰਤਰੀ ਭਗਵੰਤ ਮਾਨ ਨੇ ਕਸਿਆ ਸੁਖਬੀਰ ਬਾਦਲ ’ਤੇ ਤੰਜ

ਕਿਹਾ : ਮੈਂ ਕਦੇ ਵੀ ਸੁਖਬੀਰ ਬਾਦਲ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ
ਭਵਾਨੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਦੇ ਹੱਕ ਵਿਚ ਭਵਾਨੀਗੜ੍ਹ ਵਿਖੇ ਰੋਡ ਸ਼ੋਅ ਕੀਤਾ। ਭਾਰੀ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਸ਼ਹਿਰ ਦੀ ਟਰੱਕ ਯੂਨੀਅਨ ਤੋਂ ਸ਼ੁਰੂ ਹੋਇਆ ਰੋਡ ਬਲਾਕ ਦੇ ਪਿੰਡ ਕਾਕੜਾ, ਸਕਰੌਂਦੀ, ਗਹਿਲਾਂ, ਛੰਨਾਂ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਮੁੱਖ ਮੰਤਰੀ ਦੇ ਹਲਕੇ ਧੂਰੀ ’ਚ ਦਾਖਲ ਹੋਇਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਉਮੀਦਵਾਰ ਇਕ ਆਮ ਘਰ ਦਾ ਨੌਜਵਾਨ ਹੈ ਜਦੋਂਕਿ ਬਾਕੀ ਪਾਰਟੀਆਂ ਨੇ ਧਨਾਢਾਂ ਨੂੰ ਟਿਕਟਾਂ ਦੇ ਮੈਦਾਨ ’ਚ ਉਤਾਰਿਆ ਹੈ ਅਤੇ ਉਹ ਨੋਟਾਂ ਦੇ ਸਹਾਰੇ ਚੋਣ ਜਿੱਤਣ ਦੀਆਂ ਗੱਲਾਂ ਕਰਦੇ ਹਨ। ਇਸ ਮੌਕੇ ਉਨ੍ਹਾਂ ਸੁਖਬੀਰ ਬਾਦਲ ’ਤੇ ਤੰਜ ਕਸਦਿਆਂ ਕਿਹਾ ਕਿ ਉਹ ਕਦੇ ਵੀ ਸੁਖਬੀਰ ਬਾਦਲ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ। ਸੁਖਬੀਰ ਬਾਦਲ ਵੱਲੋਂ ਮਾਨ ਤੋਂ ਅਸਤੀਫ਼ਾ ਮੰਗੇ ਜਾਣ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਪੰਜਾਬ ਦੀ ਜਨਤਾ ਨੇ ਉਨ੍ਹਾਂ ਨੂੰ ਦੇ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ 25 ਸਾਲ ਰਾਜ ਕਰਨ ਦੀਆਂ ਗੱਲਾਂ ਕਰਨ ਵਾਲਾ ਅਕਾਲੀ ਦਲ 3 ਸੀਟਾਂ ’ਤੇ ਸਿਮਟ ਕੇ ਰਹਿ ਗਿਆ ਹੈ ਹੁਣ ਸੁਖਬੀਰ ਬਾਦਲ ਕਿਹੜੇ ਮੂੰਹ ਨਾਲ ਗੱਲਾਂ ਕਰਦਾ ਹੈ।

 

Check Also

ਪੰਜਾਬ ਵਿਧਾਨ ਸਭਾ ’ਚ ਗੂੰਜਿਆ ਅਗਨੀਪੱਥ ਯੋਜਨਾ ਦਾ ਮੁੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪੱਥ ਯੋਜਨਾ ਖਿਲਾਫ ਮਤਾ ਲਿਆਉਣ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ …