17.5 C
Toronto
Tuesday, September 29, 2026
spot_img
Homeਪੰਜਾਬਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਝਟਕਾ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਝਟਕਾ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਝਟਕਾਭਾਜਪਾ ਦੇ ਸੂਬਾ ਪੱਧਰੀ ਤੇ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਭਾਜਪਾ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਨੇ ਭਾਜਪਾ ਅਤੇ ਕਾਰੋਬਾਰੀ ਜਥੇਬੰਦੀਆਂ ਦੇ ਆਗੂਆਂ ਨੂੰ ‘ਆਪ’ ’ਚ ਸ਼ਾਮਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰ ਅਤੇ ਦੇਸ਼ ਨੂੰ ਸਮਰਪਿਤ ਲੋਕਾਂ ਦੀ ਪਾਰਟੀ ਹੈ। ਪੰਜਾਬ ਅਤੇ ਦਿੱਲੀ ਵਿਚਲੀਆਂ ‘ਆਪ’ ਸਰਕਾਰਾਂ ਨੇ ਆਮ ਲੋਕਾਂ ਦੇ ਧੀਆਂ-ਪੁੱਤਰਾਂ ਨੂੰ ਵਿਧਾਇਕ, ਸੰਸਦ ਮੈਂਬਰ ਅਤੇ ਮੁੱਖ ਮੰਤਰੀ ਬਣਾਇਆ ਹੈ। ਉੁਥੇ ਹੀ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ ਸਮਾਜ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ, ਜਿਸ ਦੇ ਚਲਦਿਆਂ ਸਮਾਜ ਦੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।

 

RELATED ARTICLES
POPULAR POSTS