Home / Uncategorized / ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ਼ ਆਪਣਾ ਰਿਪੋਰਟ ਕਾਰਡ ਕੀਤਾ ਪੇਸ਼

ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ਼ ਆਪਣਾ ਰਿਪੋਰਟ ਕਾਰਡ ਕੀਤਾ ਪੇਸ਼

ਰਿਸ਼ਵਤਖੋਰੀ ’ਚ ਸ਼ਾਮਲ 45 ਵਿਅਕਤੀਆਂ ਨੂੰ ਕੀਤਾ ਜਾ ਚੁੱਕਿਆ ਹੈ ਗਿ੍ਰਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਲਏ ਗਏ ਐਕਸ਼ਨ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਸਰਕਾਰ ਬਣਨ ਤੋਂ ਬਾਅਦ ਭਿ੍ਰਸ਼ਟਾਚਾਰੀਆਂ ਖਿਲਾਫ਼ ਦਰਜਨਾਂ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚ ਹੁਣ ਤੱਕ 45 ਗਿ੍ਰਫ਼ਤਾਰੀਆਂ ਹੋ ਚੁੱਕੀਆਂ ਹਨ। ਜਦਕਿ 8 ਆਰੋਪੀ ਫ਼ਿਲਹਾਲ ਫਰਾਰ ਹਨ। ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਸਭ ਤੋਂ ਵੱਧ 22 ਮਾਮਲੇ ਮਾਈਨਿੰਗ ਅਤੇ ਜੰਗਲਾਤ ਵਿਭਾਗ ਨਾਲ ਸਬੰਧਤ ਹਨ। ਭਿ੍ਰਸ਼ਟਾਚਾਰ ਦੇ ਮਾਮਲੇ ਵਿਚ 14 ਕੇਸਾਂ ਨਾਲ ਦੂਜੇ ਨੰਬਰ ’ਤੇ ਪੰਜਾਬ ਪੁਲਿਸ ਹੈ। ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਗਿ੍ਰਫ਼ਤਾਰ ਕੀਤੇ ਗਏ ਆਰੋਪੀਆਂ ’ਚ ਪੰਜਾਬ ਸਰਕਾਰ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਵੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਕਾਂਗਰਸੀ ਐਮਐਲ ਏ ਜੋਗਿੰਦਰ ਸਿੰਘ ਭੋਆ ਅਤੇ ਆਈਏਐਸ ਅਫ਼ਸਰ ਸੰਜੇ ਪੋਪਲੀ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਵੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ ਜਦਕਿ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਖਿਲਾਫ਼ ਵੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

Check Also

ਵਿਆਜ਼ ਦਰਾਂ ‘ਚ ਹੋ ਸਕਦਾ ਹੈ ਵਾਧਾ

ਮਾਹਿਰਾਂ ਦਾ ਕਹਿਣਾ ਹੈ ਕਿ ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਬੁੱਧਵਾਰ ਨੂੰ ਵਾਧਾ …