ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਭੋਆ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਪਠਾਨਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੀ 17 ਜੂਨ ਨੂੰ ਜੋਗਿੰਦਰ ਪਾਲ ਨੂੰ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਅਦਾਲਤ ਵਿਚ ਆਪਣੀ ਜ਼ਮਾਨਤ ਲਈ ਅਰਜ਼ੀ ਲਾਈ ਸੀ ਅਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਜੋਗਿੰਦਰ ਪਾਲ ’ਤੇ ਲੰਘੀ 8 ਜੂਨ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਸੀ ਅਤੇ 17 ਜੂਨ ਨੂੰ ਤਾਰਾਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਸਾਬਕਾ ਵਿਧਾਇਕ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਸੀ, ਪਰ ਸਿਹਤ ਖਰਾਬ ਹੋਣ ਕਾਰਨ ਜੋਗਿੰਦਰ ਪਾਲ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਉਣਾ ਪਿਆ ਸੀ। ਧਿਆਨ ਰਹੇ ਕਿ ਜੋਗਿੰਦਰ ਪਾਲ ਨੇ 2017 ਵਿਚ ਪਠਾਨਕੋਟ ਵਿਚ ਪੈਂਦੇ ਹਲਕਾ ਭੋਆ ਤੋਂ ਕਾਂਗਰਸ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਜਿੱਤੀ ਸੀ ਅਤੇ ਉਹ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਾਰ ਗਏ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …