27 ਜੂਨ ਨੂੰ ਹੋਵੇਗਾ ਬਜਟ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਬਜਟ ਇਜਲਾਸ ਭਲਕੇ 24 ਜੂਨ ਦਿਨ ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਸਿਆਸੀ ਹਮਲਾ ਬੋਲਣ ਲਈ ਤਿਆਰ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਬਜਟ ’ਤੇ ਆਮ ਚਰਚਾ ਹੋਵੇਗੀ। ਇਹ ਬਜਟ ਇਜਲਾਸ 30 ਜੂਨ ਤੱਕ ਚੱਲੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਸਲਾਹ ਨਾਲ ਇਹ ਬਜਟ ਤਿਆਰ ਕੀਤਾ ਹੈ। ਹੁਣ ਦੇਖਣਾ ਹੋਵੇਗਾ ਕਿ ਵਿਰੋਧੀ ਪਾਰਟੀਆਂ ਦੇ ਵਿਧਾਇਕ ਸਰਕਾਰ ਨੂੰ ਕਿਹੜੇ ਕਿਹੜੇ ਮਸਲਿਆਂ ’ਤੇ ਘੇਰਦੇ ਹਨ।