9.8 C
Toronto
Tuesday, October 28, 2025
spot_img
Homeਪੰਜਾਬਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਰਾਂ ਦਾ ਉਤਸ਼ਾਹ ਰਿਹਾ ਮੱਠਾ

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਰਾਂ ਦਾ ਉਤਸ਼ਾਹ ਰਿਹਾ ਮੱਠਾ

26 ਜੂਨ ਨੂੰ ਆਵੇਗਾ ਵੋਟਾਂ ਦਾ ਨਤੀਜਾ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਿੰਗ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਵੀ ਕੀਤੇ ਗਏ ਸਨ। ਇਸ ਸੀਟ ’ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋ ਰਿਹਾ ਹੈ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੇ ਨਤੀਜੇ 26 ਜੂਨ ਨੂੰ ਆਉਣੇ ਹਨ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 1766 ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਪਈਆਂ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਵਿਚ 15 ਲੱਖ 69 ਹਜ਼ਾਰ ਤੋਂ ਵੱਧ ਵੋਟਰ ਹਨ। ਜਿਨ੍ਹਾਂ ਵਿਚੋਂ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਪਰ ਇਸ ਵਾਰ ਵੋਟਰਾਂ ਵਿਚ ਵੋਟਾਂ ਪਾਉਣ ਦਾ ਰੁਝਾਨ ਮੱਠਾ ਹੀ ਦੇਖਿਆ ਗਿਆ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲੋਕਾਂ ਨੂੰ ਅਪੀਲ ਵੀ ਕੀਤੀ ਸੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨ। ਆਮ ਆਦਮੀ ਪਾਰਟੀ ਦੇ ਲਿਹਾਜ ਤੋਂ ਇਹ ਚੋਣ ਕਾਫੀ ਅਹਿਮ ਮੰਨੀ ਜਾ ਰਹੀ ਹੈ। ਪੰਜਾਬ ਵਿਚ ਸਰਕਾਰ ਬਣਨ ਤੋਂ ਕਰੀਬ ਸੌ ਦਿਨਾਂ ਬਾਅਦ ਆਮ ਆਦਮੀ ਪਾਰਟੀ ਦੀ ਇਹ ਪਹਿਲੀ ਚੋਣ ਹੈ। ਜੇਕਰ ‘ਆਪ’ ਜਿੱਤਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ ’ਤੇ ਮੋਹਰ ਮੰਨਿਆ ਜਾਵੇਗਾ ਅਤੇ ਜੇਕਰ ਨਹੀਂ ਜਿੱਤਦੀ ਤਾਂ ਸਵਾਲ ਜ਼ਰੂਰ ਉਠਣਗੇ।

 

RELATED ARTICLES
POPULAR POSTS