Breaking News
Home / ਭਾਰਤ / ਕਾਨਪੁਰ ‘ਚ ਹੋਏ ਸਿੱਖ ਵਿਰੋਧੀ ਕਤਲੇਆਮ ਸਬੰਧੀ ਸਿਟ ਵੱਲੋਂ ਹੋਰ ਗ੍ਰਿਫਤਾਰੀਆਂ

ਕਾਨਪੁਰ ‘ਚ ਹੋਏ ਸਿੱਖ ਵਿਰੋਧੀ ਕਤਲੇਆਮ ਸਬੰਧੀ ਸਿਟ ਵੱਲੋਂ ਹੋਰ ਗ੍ਰਿਫਤਾਰੀਆਂ

ਕਾਨਪੁਰ/ਬਿਊਰੋ ਨਿਊਜ਼ : ਕਾਨਪੁਰ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਮੂਹਿਕ ਕਤਲੇਆਮ ਅਤੇ ਘਰ ਨੂੰ ਅੱਗ ਲਾਉਣ ਦੇ ਆਰੋਪ ਵਿੱਚ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਇਸ ਕਾਰਵਾਈ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਹ ਗ੍ਰਿਫਤਾਰੀਆਂ ਘਾਟਮਪੁਰ ਤੋਂ ਕੀਤੀਆਂ ਗਈਆਂ ਹਨ ਅਤੇ ਹੁਣ ਤੱਕ ਐੱਸਆਈਟੀ ਵੱਲੋਂ ਫੜੇ ਵਿਅਕਤੀਆਂ ਦੀ ਗਿਣਤੀ ਛੇ ਹੋ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪਛਾਣ ਮੋਬੀਨ ਸ਼ਾਹ (60) ਅਤੇ ਅਮਰ ਸਿੰਘ ਉਰਫ਼ ਭੂਰਾ (61) ਵਜੋਂ ਹੋਈ ਹੈ। ਐਸਆਈਟੀ ਦੀ ਅਗਵਾਈ ਕਰ ਰਹੇ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਬਲੇਂਦੂ ਭੂਸ਼ਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …