Breaking News
Home / ਦੁਨੀਆ / ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ

ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ

ਹਰਦੀਪ ਸਿੰਘ ਪੁਰੀ ਨੇ ਵੀ ਸ਼ਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ ਵਿਖੇ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹੋਈ।
ਭਾਰਤ ‘ਚ ਅਫਗਨਿਸਤਾਨ ਦੇ ਰਾਜਦੂਤ ਫਰੀਦ ਮਾਮੁੰਦਜੇ ਸਮੇਤ ਅਫਗਾਨ ਦੂਤਾਵਾਸ ਦਾ ਵਫਦ ਵੀ ਅੰਤਿਮ ਅਰਦਾਸ ਮੌਕੇ ਮੌਜੂਦ ਸੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਸ਼ਹੀਦ ਸ਼ਵਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੇ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਿਖੀ ਚਿੱਠੀ ਸ਼ਵਿੰਦਰ ਸਿੰਘ ਦੇ ਪਰਿਵਾਰ ਨੂੰ ਸੌਂਪੀ। ਇਸ ਮੌਕੇ ਸ਼ਵਿੰਦਰ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ ਕਿ ਜਿਸ ਵਕਤ ਸ਼ਵਿੰਦਰ ਸਿੰਘ ‘ਤੇ ਹਮਲਾ ਹੋਇਆ ਉਹ ਇਸ਼ਨਾਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਵਿੱਚ ਸਵਿੰਦਰ ਦਾ ਪਰਿਵਾਰ ਇਹ ਖਬਰ ਸੁਣ ਕੇ ਸੁੰਨ ਹੋ ਗਿਆ ਸੀ।
ਇਸ ਮੌਕੇ ਸ਼ਵਿੰਦਰ ਸਿੰਘ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਸਵਿੰਦਰ ਸਿੰਘ ਗੁਰਦੁਆਰਾ ਕਾਰਤੇ ਪਰਵਾਨ ਵਿਖੇ ਸੇਵਾ ਕਰਨ ਲਈ ਗਿਆ ਸੀ ਅਤੇ ਉੱਥੇ ਬਣੇ ਕਮਰੇ ਵਿੱਚ ਠਹਿਰਿਆ ਸੀ।

 

Check Also

ਪੰਜ ਸਾਲਾਂ ‘ਚ 27 ਲੱਖ ਪਾਕਿਸਤਾਨੀਆਂ ਦੇ ਡੇਟਾ ‘ਚ ਸੰਨ੍ਹ

ਕੌਮੀ ਡੇਟਾਬੇਸ ਤੇ ਰਜਿਸਟ੍ਰੇਸ਼ਨ ਅਥਾਰਿਟੀ ਤੋਂ ਡੇਟਾ ਲੀਕ ਹੋਣ ਦਾ ਦਾਅਵਾ ਸੀਨੀਅਰ ਅਧਿਕਾਰੀਆਂ ਖਿਲਾਫ਼ ਕਾਰਵਾਈ …