-8.9 C
Toronto
Tuesday, March 3, 2026
spot_img
Homeਦੁਨੀਆਅਮਰੀਕਾ ਬੱਚਿਆਂ ਦੇ ਕੋਵਿਡ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਵਾਲਾ ਪਹਿਲਾ ਦੇਸ਼...

ਅਮਰੀਕਾ ਬੱਚਿਆਂ ਦੇ ਕੋਵਿਡ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਵਾਲਾ ਪਹਿਲਾ ਦੇਸ਼ : ਬਾਈਡਨ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਤੇ ਫਸਟ ਲੇਡੀ ਜਿਲ ਬਾਈਡਨ ਨੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਮੌਕੇ ਵਾਸ਼ਿੰਗਟਨ ਡੀ. ਸੀ. ਵਿਚ ਇਕ ਕਲੀਨਿਕ ਦਾ ਦੌਰਾ ਕੀਤਾ ਤੇ ਉਨ੍ਹਾਂ ਨੇ ਕੁਝ ਸਮਾਂ ਬੱਚਿਆਂ ਨਾਲ ਬਿਤਾਇਆ। ਯੂ. ਐਸ. ਸੈਂਟਰ ਫਾਰ ਡਜ਼ੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਵਲੋਂ ਹਰੀ ਝੰਡੀ ਮਿਲਣ ਉਪਰੰਤ ਪੂਰੇ ਅਮਰੀਕਾ ਵਿਚ ਬੱਚਿਆਂ ਦੇ ਟੀਕੇ ਲਾਉਣ ਦਾ ਕੰਮ ਸ਼ੁਰੂ ਹੋ ਗਿਆ। ਪੂਰੇ ਦੇਸ਼ ਵਿਚ 1.70 ਕਰੋੜ ਬੱਚੇ ਟੀਕਾਕਰਨ ਦੇ ਯੋਗ ਹਨ। ਰਾਸ਼ਟਰਪਤੀ ਨੇ ਇਸ ਮੌਕੇ ਮਾਪਿਆਂ ਨੂੰ ਕਿਹਾ ਕਿ ਵਿਸ਼ਵ ਭਰ ਵਿਚ ਸਾਡਾ ਪਹਿਲਾ ਦੇਸ਼ ਹੈ, ਜਿਸ ਨੇ ਬੱਚਿਆਂ ਨੂੰ ਕੋਵਿਡ ਵੈਕਸੀਨ ਲਾਉਣ ਦੀ ਸ਼ੁਰੂਆਤ ਕੀਤੀ ਹੈ।

 

RELATED ARTICLES
POPULAR POSTS