ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ। ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਪੰਜਾਬ ਅੰਦਰ ਹੁਣ ਜੰਗਲ ਰਾਜ ਹੈ ਕਿਉਂਕਿ ਇਥੇ ਆਏ ਦਿਨ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਅਤੇ ਫਿਰੌਤੀ ਮੰਗਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਧਿਆਨ ਰਹੇ ਕਿ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਅਕਾਲੀ ਆਗੂ ਅਮਰਪਾਲ ਬੋਨੀ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮੌਕੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਆਗੂ ਹੀ ਸੁਰੱਖਿਆ ਨਹੀਂ ਤਾਂ ਆਮ ਲੋਕ ਆਪਣੇ ਆਪ ਨੂੰ ਕਿਵੇਂ ਸੁਰੱਖਿਆ ਮਹਿਸੂਸ ਕਰ ਸਕਦੇ ਹਨ।
Check Also
ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ
ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …