-2.4 C
Toronto
Wednesday, January 21, 2026
spot_img
Homeਪੰਜਾਬਕਾਂਗਰਸੀ ਆਗੂ ਓਪੀ ਸੋਨੀ ਤੇ ਅਕਾਲੀ ਆਗੂ ਅਮਰਪਾਲ ਬੋਨੀ ਨੂੰ ਫਿਰੌਤੀ ਲਈ...

ਕਾਂਗਰਸੀ ਆਗੂ ਓਪੀ ਸੋਨੀ ਤੇ ਅਕਾਲੀ ਆਗੂ ਅਮਰਪਾਲ ਬੋਨੀ ਨੂੰ ਫਿਰੌਤੀ ਲਈ ਧਮਕੀ

ਵਟਸਐਪ ਕਾਲ ਰਾਹੀਂ ਦੋਵੇਂ ਆਗੂਆਂ ਤੋਂ ਪੈਸਿਆਂ ਦੀ ਕੀਤੀ ਗਈ ਮੰਗ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਅਕਾਲੀ ਆਗੂ ਅਮਰਪਾਲ ਬੋਨੀ ਅਜਨਾਲਾ ਕੋਲੋਂ ਅਣਪਛਾਤੇ ਵਿਅਕਤੀਆਂ ਵੱਲੋਂ ਵਟਸਐਪ ਕਾਲ ਰਾਹੀਂ ਫਿਰੌਤੀ ਦੀ ਮੰਗ ਕੀਤੀ ਗਈ। ਓਪੀ ਸੋਨੀ ਦੀ ਸ਼ਿਕਾਇਤ ‘ਤੇ ਅੰਮ੍ਰਿਤਸਰ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੋਨੀ ਕੋਲੋਂ 3 ਵੱਖ-ਵੱਖ ਨੰਬਰਾਂ ਤੋਂ ਵਟਸਐਪ ਕਾਲ ਰਾਹੀਂ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਧਿਆਨ ਰਹੇ ਕਿ ਓਪੀ ਸੋਨੀ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ‘ਚ ਉਪ ਮੁੱਖ ਮੰਤਰੀ ਰਹੇ ਹਨ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਕੋਲੋਂ ਵੀ ਫਿਰੌਤੀ ਮੰਗਣ ਦੀ ਖ਼ਬਰ ਸਾਹਮਣੇ ਆਈ ਹੈ। ਫ਼ਿਲਹਾਲ ਪੁਲਿਸ ਨੇ ਅਪਰਪਾਲ ਬੋਨੀ ਅਜਨਾਲਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

RELATED ARTICLES
POPULAR POSTS