Home / ਪੰਜਾਬ / ਪੰਜਾਬ ‘ਚ ਕਮਲ ਖਿੜਨ ‘ਤੇ ਹੋਵੇਗਾ ਵਿਕਾਸ : ਸ਼ੇਖਾਵਤ

ਪੰਜਾਬ ‘ਚ ਕਮਲ ਖਿੜਨ ‘ਤੇ ਹੋਵੇਗਾ ਵਿਕਾਸ : ਸ਼ੇਖਾਵਤ

ਭਾਜਪਾ ਨੂੰ ਦੱਸਿਆ ਹਰੇਕ ਵਰਗ ਦੇ ਲੋਕਾਂ ਦੀ ਪਾਰਟੀ
ਧੂਰੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਮਲ ਖਿੜਨ ਨਾਲ ਵਿਕਾਸ ਹੋਵੇਗਾ। ਸ਼ੇਖਾਵਤ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਇਹ ਪ੍ਰਗਟਾਵਾ ਧੂਰੀ ਵਿਚ ਕੀਤਾ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਪੰਜਾਬ ਵਿਕਾਸ ਦੀਆਂ ਲੀਹਾਂ ‘ਤੇ ਚੱਲੇਗਾ ਕਿਉਂਕਿ ਭਾਜਪਾ ਹਰੇਕ ਵਰਗ ਦੇ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚੱਲਦੀ ਹੈ। ਸੇਖਾਵਤ ਨੇ ਆਖਿਆ ਕਿ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੈ, ਇਸ ਲਈ ਜੇਕਰ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦਾ ਉਮੀਦਵਾਰ ਜਿੱਤਦਾ ਹੈ ਤਾਂ ਸੰਗਰੂਰ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਤ ਮਗਰੋਂ ਕੇਵਲ ਢਿੱਲੋਂ ਹਲਕੇ ਵਿੱਚ ਹਵਾਈ ਅੱਡਾ ਤੇ ਹੋਰ ਕਈ ਵੱਡੇ ਪ੍ਰਾਜੈਕਟ ਲਿਆਉਣਗੇ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਏ।

 

Check Also

ਪੰਜਾਬ ਵਿਧਾਨ ਸਭਾ ’ਚ ਗੂੰਜਿਆ ਅਗਨੀਪੱਥ ਯੋਜਨਾ ਦਾ ਮੁੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪੱਥ ਯੋਜਨਾ ਖਿਲਾਫ ਮਤਾ ਲਿਆਉਣ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ …