-11.8 C
Toronto
Wednesday, January 21, 2026
spot_img
Homeਪੰਜਾਬਵਿਜੀਲੈਂਸ ਦੀ ਟੀਮ ਵੱਲੋਂ ਧਰਮਸੋਤ ਦੇ ਰਿਹਾਇਸ਼ੀ ਮਕਾਨ ਦੀ ਮਿਣਤੀ

ਵਿਜੀਲੈਂਸ ਦੀ ਟੀਮ ਵੱਲੋਂ ਧਰਮਸੋਤ ਦੇ ਰਿਹਾਇਸ਼ੀ ਮਕਾਨ ਦੀ ਮਿਣਤੀ

ਅਮਲੋਹ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੁਡੀਸ਼ਲ ਰਿਮਾਂਡ ਅਧੀਨ ਨਾਭਾ ਜੇਲ੍ਹ ਭੇਜਣ ਮਗਰੋਂ ਚਲਾਨ ਪੇਸ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਕੜੀ ਤਹਿਤ ਵਿਜੀਲੈਂਸ ਬਿਊਰੋ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਪ੍ਰਿਤਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਧਰਮਸੋਤ ਦੇ ਰਿਹਾਇਸ਼ੀ ਮਕਾਨ ਦੀ ਮਿਣਤੀ ਕੀਤੀ ਗਈ। ਸੰਧੂ ਨੇ ਦੱਸਿਆ ਕਿ ਜਾਇਦਾਦ ਦੀ ਅਸੈਸਮੈਂਟ ਲਈ ਮਿਣਤੀ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਸਬੰਧੀ ਹੋਰ ਵੇਰਵੇ ਦੇਣ ਤੋਂ ਪਾਸਾ ਵੱਟਦਿਆਂ ਕਿਹਾ ਕਿ ਇਸ ਬਾਰੇ ਬਾਕੀ ਜਾਣਕਾਰੀ ਉੱਚ ਅਧਿਕਾਰੀ ਹੀ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵਿਭਾਗ ਨੇ 7 ਜੂਨ ਨੂੰ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

 

RELATED ARTICLES
POPULAR POSTS