Breaking News
Home / ਪੰਜਾਬ / ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੀ ਨਾ ਮਿਲੀ ਰਾਹਤ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੀ ਨਾ ਮਿਲੀ ਰਾਹਤ

ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 4 ਜੁਲਾਈ ਨੂੰ
ਮੁਹਾਲੀ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਦੇ ਕਥਿਤ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚੋਂ ਵੀ ਜ਼ਮਾਨਤ ਨਹੀਂ ਮਿਲੀ ਹੈ।
ਹਾਈਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 4 ਜੁਲਾਈ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੀ 10 ਜੂਨ ਨੂੰ ਮੁਹਾਲੀ ਅਦਾਲਤ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੁਪਰਡੈਂਟ ਇੰਜਨੀਅਰ (ਐੱਸਈ) ਰਾਜਿੰਦਰ ਸਿੰਘ ਦੀ ਸ਼ਿਕਾਇਤ ‘ਤੇ ਸਿੰਗਲਾ ਅਤੇ ਉਸ ਦੇ ਓਐੱਸਡੀ ਭਾਣਜੇ ਪਰਦੀਪ ਕੁਮਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਸਮੇਂ ਦੋਵੇਂ ਇਸ ਸਮੇਂ ਨਿਆਂਇਕ ਹਿਰਾਸਤ ਹੇਠ ਰੂਪਨਗਰ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਜੁਡੀਸ਼ਲ ਰਿਮਾਂਡ ਖ਼ਤਮ ਹੋਣ ‘ਤੇ 24 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ ਸਾਬਕਾ ਸਿਹਤ ਮੰਤਰੀ ਨੇ ਆਪਣੇ ਵਕੀਲ ਰਾਹੀਂ ਹਾਈਕੋਰਟ ‘ਚ ਅਰਜ਼ੀ ਦਾਇਰ ਕਰਕੇ ਰੈਗੂਲਰ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਇਸ ਬਾਰੇ ਉੱਚ ਅਦਾਲਤ ਦਾ ਕਹਿਣਾ ਸੀ ਕਿ ਇਹ ਬਹੁਤ ਹੀ ਹਾਈ ਪ੍ਰੋਫਾਈਲ ਕੇਸ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਪੱਖ ਜਾਣਨਾ ਵੀ ਜ਼ਰੂਰੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਅਦਾਲਤ ਨੂੰ ਸੌਂਪੀ ਹੈ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …