ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਦੀ ਹੋਈ ਸੀ ਗ੍ਰਿਫਤਾਰੀ
ਪਠਾਨਕੋਟ : ਪਠਾਨਕੋਟ ‘ਚ ਪੈਂਦੇ ਭੋਆ ਹਲਕੇ ਵਿੱਚ ਨਜਾਇਜ਼ ਮਾਈਨਿੰਗ ਦੇ ਆਰੋਪ ਹੇਠ ਗ੍ਰਿਫਤਾਰ ਕੀਤੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਨੇ ਅੰਤਰਿਮ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤਾਰਾਗੜ੍ਹ ਪੁਲਿਸ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਲੰਘੀ 17 ਜੂਨ ਨੂੰ ਗ੍ਰਿਫਤਾਰ ਕੀਤਾ ਸੀ ਤੇ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਉਸ ਨੂੰ 18 ਜੂਨ ਸ਼ਾਮ ਨੂੰ ਹੀ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਿਲ ਦੀ ਜਾਂਚ ਲਈ ਲਿਜਾਇਆ ਗਿਆ ਸੀ, ਜਿਥੇ ਹਾਲਤ ਖਰਾਬ ਹੋਣ ਬਾਅਦ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ। ਉਥੋਂ ਹੀ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।