ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਚੈਲੰਜ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਸੁਖਵਿਲਾਸ ਹੋਟਲ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਭਗਵੰਤ ਮਾਨ ਜੋ ਇਨਕੁਆਰੀ ਕਰਵਾਉਣਾ ਚਾਹੁੰਦੇ ਹਨ, ਕਰਵਾ ਲੈਣ। ਸੁਖਬੀਰ ਨੇ ਕਿਹਾ ਕਿ ਸਾਨੂੰ ਕੋਈ ਫਿਕਰ ਜਾਂ ਪਰਵਾਹ ਨਹੀਂ ਹੈ, ਮੁੱਖ ਮੰਤਰੀ ਭਾਵੇਂ ਸੁਖਵਿਲਾਸ ਦੇ ਕਾਗਜ਼ ਮੰਗਵਾ ਲੈਣ। ਉਨ੍ਹਾਂ ਨੇ ਕਿਹਾ ਕਿ ਨਾ ਅਸੀਂ ਕੋਈ ਕਾਨੂੰਨ ਤੋੜਿਆ ਹੈ ਨਾ ਹੀ ਤੋੜਾਂਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ‘ਚ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਸੁਖਵਿਲਾਸ ਹੋਟਲ ਦਾ ਨਾਮ ਸਾਰਿਆਂ ਨੇ ਸੁਣਿਆ ਹੋਵੇਗਾ। ਇਹ ਹੋਟਲ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਦਾ ਇਹ ਹੋਟਲ ਹੈ ਅਤੇ ਇਹ ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜ਼ਮੀਨ ‘ਤੇ ਕੋਈ ਵੀ ਉਸਾਰੀ ਨਹੀਂ ਸੀ ਹੋ ਸਕਦੀ, ਪਰ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਨੇ ਆਪਣੇ ਹੱਕ ਵਿਚ ਫੈਸਲਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਸਾਰੇ ਕਾਗਜ਼ ਕਢਵਾ ਰਹੇ ਹਾਂ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …