Breaking News
Home / ਪੰਜਾਬ / ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਹਿਰਾਸਤ 8 ਜੁਲਾਈ ਤੱਕ ਵਧੀ

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਹਿਰਾਸਤ 8 ਜੁਲਾਈ ਤੱਕ ਵਧੀ

ਵੀਡੀਓ ਕਾਨਫਰੰਸਿੰਗ ਜਰੀਏ ਅੱਜ ਮੋਹਾਲੀ ਦੀ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼
ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 8 ਜੁਲਾਈ ਤੱਕ ਵਧਾ ਦਿੱਤਾ ਅਤੇ ਇਸ ਮਾਮਲੇ ਨੂੰ ਲੈ 8 ਜੁਲਾਈ ਨੂੰ ਅਗਲੀ ਸੁਣਵਾਈ ਹੋਵੇਗੀ। ਧਿਆਨ ਰਹੇ ਕਿ ਲੰਘੇ ਦਿਨੀਂ ਡਾ. ਵਿਜੇ ਸਿੰਗਲਾ ਜ਼ਮਾਨਤ ਲਈ ਪੰਜਾਬ ਹਰਿਆਣਾ ਹਾਈ ਕੋਰਟ ਵੀ ਪਹੁੰਚੇ ਸਨ ਪ੍ਰੰਤੂ ਹਾਈ ਕੋਰਟ ਨੇ ਵੀ ਉਨ੍ਹਾਂ ਦੀ ਸੁਣਵਾਈ 4 ਜੁਲਾਈ ਤੱਕ ਟਾਲ ਦਿੱਤਾ ਸੀ। ਧਿਆਨ ਰਹੇ ਕਿ ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਵਿਚ ਹੋਣ ਕੰਮਾਂ ਬਦਲੇ 1 ਫੀਸਦੀ ਕਮਿਸ਼ਨ ਮੰਗਣ ਦੇ ਆਰੋਪ ਵਿਚ ਗਿ੍ਰਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …