1.6 C
Toronto
Thursday, November 27, 2025
spot_img
Homeਪੰਜਾਬਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੋਇਆ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੋਇਆ ਹੰਗਾਮਾ

ਵਿਰੋਧੀ ਧਿਰਾਂ ਨੇ ਲਾਅ ਐਂਡ ਆਰਡਰ ’ਤੇ ਬਹਿਸ ਦੀ ਕੀਤੀ ਮੰਗ, ਬਾਜਵਾ ਬੋਲੇ ਮੁੱਖ ਹੀ ਸੁਰੱਖਿਆ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਦੇ ਬਜਟ ਸੈਸ਼ਨ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਧਿਰਾਂ ਪੰਜਾਬ ’ਚ ਲਾਅ ਐਂਡ ਆਰਡਰ ਦੇ ਮੁੱਦੇ ਨੂੰ ਲੈ ਕੇ ਬਹਿਸ ਕਰਵਾਉਣ ’ਤੇ ਅੜ ਗਈਆਂ। ਵਿਰੋਧੀ ਧਿਰਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹੀ ਕਹਿ ਰਹੇ ਹਨ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਤਾਂ ਫਿਰ ਪੰਜਾਬ ਵਿਚ ਸੁਰੱਖਿਅਤ ਕੌਣ ਹੈ। ਇਸ ਮੁੱਦੇ ’ਤੇ ਬਹਿਸ ਹੋਣੀ ਚਾਹੀਦੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਤੁਹਾਨੂੰ ਕਾਫ਼ੀ ਤਜ਼ਰਬਾ ਹੈ ਅਤੇ ਇਸ ਮੁੱਦੇ ’ਤੇ ਮੁੱਖ ਮੰਤਰੀ ਕੱਲ੍ਹ ਬਿਆਨ ਦੇਣਗੇ। ਇਸ ’ਤੇ ਬਾਜਵਾ ਬੋਲੇ ਕਿ ਸਭ ਤਜ਼ਰਬੇ ਧਰੇ ਧਰਾਏ ਰਹਿ ਜਾਣਗੇ ਜੇਕਰ ਕਿਸੇ ਨੇ ਸ਼ਾਮ ਨੂੰ ਗੋਲੀ ਮਾਰ ਦਿੱਤੀ। ਜਦਕਿ ਸਪੀਕਰ ਦੇ ਹੁਕਮ ਤੋਂ ਬਾਅਦ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਸ਼ੁਰੂ ਕਰ ਦਿੱਤੀ ਗਈ ਅਤੇ ਇਸ ਦੌਰਾਨ ਕੁੱਝ ਕਾਂਗਰਸੀ ਸਦਨ ਤੋਂ ਬਾਹਰ ਚਲੇ ਗਏ। ਇਸ ਤੋਂ ਪਹਿਲਾਂ ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਇਆ। ਸਭ ਤੋਂ ਪਹਿਲਾਂ ਸਦਨ ਵਿੱਚ ਜੁੜੇ ਮੈਂਬਰਾਂ ਨੇ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਸਾਬਕਾ ਮੰਤਰੀ ਤੋਤਾ ਸਿੰਘ, ਸ਼ਿੰਗਾਰਾ ਰਾਮ ਸਹੂੰਗੜਾ ਅਤੇ ਹਰੀ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਆਜ਼ਾਦੀ ਘੁਲਾਟੀਆਂ ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ।

 

RELATED ARTICLES
POPULAR POSTS