Breaking News
Home / ਪੰਜਾਬ / ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ

ਟਰਾਂਸਪੋਰਟ ਮੰਤਰੀ ਰਹਿੰਦਿਆਂ 30.24 <:30.24਼ ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਲੱਗਿਆ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹੁਣ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ ਆ ਗਏ ਹਨ। ਵੜਿੰਗ ’ਤੇ ਟਰਾਂਸਪੋਰਟ ਮੰਤਰੀ ਰਹਿੰਦੇ ਹੋਏ ਬੱਸਾਂ ਦੀ ਬਾਡੀ ਨੂੰ ਲੈ ਕੇ 30.24 <:30.24਼ ਕਰੋੜ ਦੇ ਘਪਲੇ ਦੇ ਆਰੋਪ ਲਗਾਏ ਜਾ ਰਹੇ ਹਨ। ਪੰਜਾਬ ’ਚ ਬੱਸਾਂ ਨੂੰ ਸਸਤੀ ਬਾਡੀ ਲੱਗਣ ਦੇ ਬਾਵਜੂਦ ਵੀ ਵੜਿੰਗ ਨੇ ਟਰਾਂਸਪੋਰਟ ਮੰਤਰੀ ਹੁੰਦੇ ਹੋਏ ਰਾਜਸਥਾਨ ਦੇ ਜੈਪੁਰ ਸਥਿਤ ਕੰਪਨੀ ਤੋਂ ਸਰਕਾਰੀ ਬੱਸਾਂ ਨੂੰ ਬਾਡੀ ਲਗਵਾਈ ਗਈ, ਜਿਸ ਦੇ ਲਈ ਜ਼ਿਆਦਾ ਪੈਸੇ ਖਰਚ ਕੀਤੇ ਗਏ, ਉਥੇ ਹੀ ਬੱਸਾਂ ਨੂੰ ਰਾਜਸਥਾਨ ਭੇਜਣ ਲਈ ਡੇਢ ਕਰੋੜ ਰੁਪਏ ਦਾ ਡੀਜ਼ਲ ਵੀ ਫੂਕਿਆ ਗਿਆ। ਰਾਜਾ ਵੜਿੰਗ ਪਿਛਲੀ ਕਾਂਗਰਸ ਸਰਕਾਰ ਵਿਚ 3 ਮਹੀਨੇ ਟਰਾਂਸਪੋਰਟ ਮੰਤਰੀ ਰਹੇ, ਜਿਸ ਦੌਰਾਨ ਉਨ੍ਹਾਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸ ਲਈ 840 ਬੱਸਾਂ ਖਰੀਦੀਆਂ ਸਨ, ਜਿਨ੍ਹਾਂ ਦੀ ਬਾਡੀ ਰਾਜਸਥਾਨ ਦੀ ਕੰਪਨੀ ਤੋਂ ਲਗਵਾਈ ਗਈ ਸੀ। ਰਾਜਸਥਾਨ ਦੀ ਕੰਪਨੀ ਨੇ ਇਕ ਬੱਸ ਦੀ ਬਾਡੀ ਬਦਲੇ 12 ਲੱਖ ਰੁਪਏ ਲਏ ਗਏ ਜਦਕਿ ਭਦੌੜ ਦੀ ਹਰਗੋਬਿੰਦ ਕੰਪਨੀ ਨੇ ਸਰਕਾਰ ਨੂੰ 8.40 ਲੱਖ ਅਤੇ 8.25 ਲੱਖ ਰੁਪਏ ਦੀ ਕੋਟੇਸ਼ਨ ਦਿੱਤੀ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਰਾਜਾ ਵੜਿੰਗ ਨੇ ਬੱਸਾਂ ਨੂੰ ਬਾਡੀ ਲਗਵਾਉਣ ਲਈ ਰਾਜਸਥਾਨ ਭੇਜਿਆ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …