7.1 C
Toronto
Wednesday, November 12, 2025
spot_img
Homeਭਾਰਤਰਾਸ਼ਟਰਪਤੀ ਅਹੁਦੇ ਲਈ ਦਰੌਪਦੀ ਮੁਰਮੂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਰਾਸ਼ਟਰਪਤੀ ਅਹੁਦੇ ਲਈ ਦਰੌਪਦੀ ਮੁਰਮੂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਰਾਜਨਾਥ ਸਮੇਤ ਕਈ ਦਿੱਗਜ਼ ਆਗੂ ਰਹੇ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਅਹੁਦੇ ਲਈ ਐਨਡੀਏ ਉਮੀਦਵਾਰ ਦਰੌਪਦੀ ਮੁਰਮੂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਪਾਰਟੀ ਦੇ ਕਈ ਹੋਰ ਦਿੱਗਜ਼ ਆਗੂ ਵੀ ਮੌਜੂਦ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਦਰੌਪਦੀ ਮੁਰਮੂ ਨੇ ਸੰਸਦ ’ਚ ਮਹਾਤਮਾ ਗਾਂਧੀ, ਡਾ. ਭੀਮ ਰਾਓ ਅੰਬੇਦਕਰ ਅਤੇ ਬਿਰਸਾ ਮੁੰਡਾ ਦੀ ਮੂਰਤੀ ’ਤੇ ਸ਼ਰਧਾਂਜਲੀ ਭੇਂਟ ਕੀਤੀ। 29 ਜੂਨ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ ਹੈ। ਇਸ ਤੋਂ ਪਹਿਲ ਕੇਂਦਰੀ ਮੰਤਰੀ ਪ੍ਰਲਾਹਦ ਜੋਸ਼ੀ ਦੇ ਘਰ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਲਈ ਪ੍ਰਸਤਾਵਕ ਅਤੇ ਸਮਰਥਕ ਦੇ ਤੌਰ ’ਤੇ ਨੌਮੀਨੇਸ਼ਨ ਪੇਪਰ ’ਤੇ ਹਸਤਾਖਰ ਕੀਤੇ ਗਏ। ਧਿਆਨ ਰਹੇ ਕਿ ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ ਅਤੇ 25 ਜੁਲਾਈ ਨੂੰ ਦੇਸ਼ ਨੂੰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਇਸ ਦੇ ਲਈ ਜੇਕਰ ਚੋਣ ਦੀ ਜ਼ਰੂਰਤ ਪਈ ਤਾਂ ਇਹ ਚੋਣ 18 ਜੁਲਾਈ ਨੂੰ ਕਰਵਾਈ ਜਾਵੇਗੀ ਅਤੇ 21 ਜੁਲਾਈ ਨੂੰ ਨਤੀਜੇ ਆਉਣਗੇ। ਕਿਉਂਕਿ ਵਿਰੋਧੀ ਧਿਰਾਂ ਨੇ ਯਸ਼ਵੰਤ ਸਿਨਹਾ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਹੈ।

RELATED ARTICLES
POPULAR POSTS