Breaking News
Home / ਪੰਜਾਬ / ਪੰਜਾਬ ਅੰਦਰ ਤੇਜ਼ੀ ਨਾਲ ਵਧਣ ਲੱਗਾ ਕਰੋਨਾ ਵਾਇਰਸ

ਪੰਜਾਬ ਅੰਦਰ ਤੇਜ਼ੀ ਨਾਲ ਵਧਣ ਲੱਗਾ ਕਰੋਨਾ ਵਾਇਰਸ

7 ਦਿਨਾਂ ’ਚ 771 ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਨੇ ਤੋੜਿਆ ਦਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਵੀ ਕਰੋਨਾ ਵਾਇਰਸ ਤੇਜੀ ਨਾਲ ਵਧਣ ਲੱਗਿਆ ਹੈ। ਲੰਘੇ 7 ਦਿਨਾਂ ’ਚ ਸੂਬੇ ਅੰਦਰ 771 ਮਾਮਲੇ ਸਾਹਮਣੇ ਆਏ ਜਦਕਿ 6 ਮਰੀਜ਼ਾਂ ਨੇ ਕਰੋਨਾ ਵਾਇਰਸ ਕਾਰਨ ਦਮ ਤੋੜ ਦਿੱਤਾ। ਚਿੰਤਾ ਵਾਲੀ ਗੱਲ ਇਹ ਹੈ ਕਿ ਲੰਘੇ 4 ਦਿਨਾਂ ’ਚ ਸੂਬੇ ਅੰਦਰ ਲਗਾਤਾਰ 100 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਜਦਕਿ ਲੰਘੇ 24 ਘੰਟਿਆਂ ਦੌਰਾਨ 144 ਮਾਮਲੇ ਸਾਹਮਣੇ ਆਏ, ਉਥੇ ਹੀ ਮੋਹਾਲੀ ’ਚ ਇਕ ਮਰੀਜ਼ ਨੇ ਦਮ ਤੋੜ ਦਿੱਤਾ ਅਤੇ ਸੂਬੇ ਅੰਦਰ 23 ਮਰੀਜ਼ ਵੈਂਟੀਲੇਟਰ ’ਤੇ ਜ਼ਿੰਦਗੀ ਦੀ ਜੰਗ ਲੜ ਰਹੇ ਹਨ। ਪੰਜਾਬ ਅੰਦਰ ਇਸ ਸਮੇਂ ਐਕਟਿਕ ਕੇਸਾਂ ਦੀ ਗਿਣਤੀ 752 ਤੱਕ ਪਹੁੰਚ ਚੁੱਕੀ ਹੈ। ਪੰਜਾਬ ਦੇ ਜ਼ਿਲ੍ਹਾ ਮੋਹਾਲੀ ਅਤੇ ਲੁਧਿਆਣਾ ਕਰੋਨਾ ਹੌਟ ਸਪੌਟ ਬਣਦੇ ਜਾ ਰਹੇ ਹਨ ਕਿਉਂਕਿ ਸ਼ੁੱਕਰਵਾਰ ਨੂੰ ਮੋਹਾਲੀ ’ਚ ਸਭ ਤੋਂ ਜ਼ਿਆਦਾ 39 ਮਾਮਲੇ ਦਰਜ ਕੀਤੇ ਗਏ ਜਦਕਿ ਲੁਧਿਆਣਾ ਵਿਚ ਕਰੋਨਾ ਵਾਇਰਸ ਤੋਂ ਪੀੜਤ 25 ਮਾਮਲੇ ਸਾਹਮਣੇ ਆਏ। ਇਥੇ ਪਾਜੇਟਿਵ ਦਰਜ 5.11 ਦਰਜ ਕੀਤੀ ਗਈ। ਉਧਰ ਭਾਰਤ ਭਰ ਵਿਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਲੰਘੇ 24 ਘੰਟਿਆਂ ਦੌਰਾਨ ਸਮੁੱਚੇ ਭਾਰਤ ਵਿਚ 15 ਹਜ਼ਾਰ 940 ਕਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 20 ਵਿਅਕਤੀ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਭਾਰਤ ਵਿਚ ਇਸ ਸਮੇਂ ਕੁੱਲ ਐਕਟਿਵ ਕੇਸਾਂ ਦੀ ਗਿਣਤੀ 91 ਹਜ਼ਾਰ 779 ਤੋਂ ਪਾਰ ਜਾ ਚੁੱਕੀ ਹੈ ਅਤੇ ਪਾਜੇਟਿਵ ਦਰ 4.39 ਦਰਜ ਕੀਤੀ ਗਈ ਹੈ।

 

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …