ਮੁੱਖ ਮੰਤਰੀ ਬੋਲੇ-ਕਾਂਗਰਸੀਆਂ ’ਚ ਸੁਣਨ ਦੀ ਸਮਰਥਾ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਜ਼ੋਰਦਾਰ ਹੰਗਾਮਾ ਹੋਇਆ। ਜਦੋਂ ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਸ਼ੋਰ ਪਾਉਣਾ ਸ਼ੁਰੂ ਕਰ ਦਿੱਤਾ। ਕਾਂਗਰਸੀ ਵਿਧਾਇਕਾਂ ਨੇ ਆਰੋਪ ਲਗਾਇਆ ਕਿ ਸਾਨੂੰ ਬੋਲਣ ਲਈ ਪੂਰਾ ਸਮਾਂ ਨਹੀਂ ਦਿੱਤਾ ਗਿਆ ਜਦੋਂਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਤਹਿ ਸਮੇਂ ਅਨੁਸਾਰ ਬਣਦਾ ਸਮਾਂ ਦਿੱਤਾ ਗਿਆ ਜੋ ਉਨ੍ਹਾਂ ਦੇ ਵਿਧਾਇਕਾਂ ਦੀ ਗਿਣਤੀ ਅਨੁਸਾਰ 55 ਮਿੰਟ ਬਣਦਾ ਸੀ। ਕਾਂਗਰਸੀ ਵਿਧਾਇਕਾਂ ਵੱਲੋਂ ਬਾਈਕਾਟ ਕੀਤੇ ਜਾਣ ’ਤੇ ਮੁੱਖ ਮੰਤਰੀ ਨੇ ਤੰਜ ਕਸਦਿਆਂ ਕਿਹਾ ਕਿ ਕਾਂਗਰਸੀ ਅੰਦਰ ਸੁਣਨ ਦੀ ਸਮਰਥਾ ਨਹੀਂ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਬੋਧਨ ਸ਼ੁਰੂ ਹੋਇਆ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ 100 ਦਿਨਾਂ ਦੇ ਅੰਦਰ ਕੀਤੇ ਗਏ ਕੰਮਾਂ ਬਾਰੇ ਜ਼ਿਕਰ ਕੀਤਾ। ਬਾਅਦ ਵਿਚ ਸਦਨ ਦੀ ਕਾਰਵਾਈ ਨੂੰ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।
Check Also
5ਵੀਂ ਵਾਰ ਪੰਜਾਬ ਦੌਰੇ ’ਤੇ ਜਾਣਗੇ ਰਾਜਪਾਲ
ਮੈਂ ਰਾਜ ਭਵਨ ’ਚ ਬੈਠਣ ਵਾਲਾ ਰਾਜਪਾਲ ਨਹੀਂ : ਬੀ.ਐਲ. ਪੁਰੋਹਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …