Breaking News
Home / ਪੰਜਾਬ / ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ’ਚ ਹੋਇਆ ਹੰਗਾਮਾ

ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ’ਚ ਹੋਇਆ ਹੰਗਾਮਾ

ਮਾਈਨਿੰਗ ਮੰਤਰੀ ਹਰਜੋਤ ਬੈਂਸ ਤੇ ਕਾਂਗਰਸੀ ਵਿਧਾਇਕ ਹੋਏ ਆਹਮੋ-ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਜਮ ਕੇ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਕਬੂਲਿਆ ਸੀ ਕਿ ਉਨ੍ਹਾਂ ਕੋਲ ਨਜਾਇਜ਼ ਮਾਈਨਿੰਗ ’ਚ ਸ਼ਾਮਲ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਹਨ। ਇਸ ਸੁਣਦੇ ਹੀ ਕਾਂਗਰਸੀ ਵਿਧਾਇਕ ਭੜਕ ਉਠੇ ਅਤੇ ਉਨ੍ਹਾਂ ਆਪਣਾ ਵਿਰੋਧ ਪ੍ਰਗਟ ਕੀਤਾ। ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ 16 ਮਾਰਚ 2022 ਤੋਂ ਲੈ ਕੇ 22 ਜੂਨ 2022 ਤੱਕ ਪੰਜਾਬ ਸਰਕਾਰ ਨੂੰ 30 ਕਰੋੜ 8 ਲੱਖ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੀ ਪਾਲਿਸੀ ਅਨੁਸਾਰ 7 ਬਲਾਕ ਦਿੱਤੇ ਗਏ ਸਨ ਜਿਨ੍ਹਾਂ ਵਿਚੋਂ 3 ਬੰਦ ਪਏ ਹਨ। ਜਦਕਿ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖਿਲਾਫ਼ 277 ਕੇਸ ਦਰਜ ਕੀਤੇ ਜਾ ਚੁੱਕੇ ਹਨ। ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਸਾਢੇ ਪੰਜ ਰੁਪਏ ਫੁੱਟ ਰੇਤੇ ਦਾ ਰੇਟ ਤਹਿ ਤਾਂ ਕਰ ਦਿੱਤਾ ਸੀ ਪ੍ਰੰਤੂ ਪੰਜਾਬ ਦੇ ਲੋਕਾਂ ਨੂੰ ਇਸ ਰੇਟ ’ਤੇ ਰੇਤਾ ਮਿਲਿਆ ਨਹੀਂ। ਪ੍ਰੰਤੂ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਸਤਾ ਰੇਤਾ ਅਤੇ ਬਜਰੀ ਮੁਹੱਈਆ ਕਰਵਾਏਗੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …