Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ’ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿਧਾਨ ਸਭਾ ’ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਭਿ੍ਰਸ਼ਟਾਚਾਰੀ ਬਖਸ਼ੇ ਨਹੀਂ ਜਾਣਗੇ ਅਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ ’ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਹਰ ਉਸ ਉਮੀਦ ’ਤੇ ਖਰਾ ਉਤਰੇਗੀ, ਜਿਸ ਉਮੀਦ ਨਾਲ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁੜ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਭਿ੍ਰਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਆਮ ਆਦਮੀ ਪਾਰਟੀ ਨਾਲ ਸਬੰਧਤ ਹੀ ਕਿਉਂਕਿ ਨਾ ਹੋਵੇ। ਕਿਉਂਕਿ ਅਸੀਂ ਆਪਣੇ ਇਕ ਮੰਤਰੀ ਨੂੰ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਭੇਜਿਆ ਹੈ। ਅਸੀਂ ਸਿਰਫ਼ ਪੰਜਾਬ ਦੇ ਲੋਕਾਂ ਨਾਲ ਉਹੀ ਵਾਅਦੇ ਕਰਾਂਗੇ ਜੋ ਨਿਭਾਏ ਜਾ ਸਕਣ, ਅਸੀਂ ਫੋਕੇ ਵਾਅਦੇ ਨਹੀਂ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਇਕ ਵਿਧਾਇਕ ਇਕ ਪੈਨਸ਼ਨ ਵਾਲਾ ਅਸੀਂ ਮਿਸਾਲੀ ਕਦਮ ਚੁੱਕਿਆ ਹੈ ਅਤੇ ਇਸ ਸੈਸ਼ਨ ਵਿਚ ਹੀ ਇਹ ਮੁੱਦਿਆ ਚੁੱਕਿਆ ਜਾ ਰਿਹਾ ਹੈ ਅਤੇ ਇਸ ਨੂੰ ਪਾਸ ਵੀ ਕਰ ਦਿੱਤਾ ਜਾਵੇਗਾ। ਕਿਉਂਕਿ ਇਹ ਲੋਕਾਂ ਦਾ ਪੈਸਾ ਹੈ ਅਤੇ ਇਸ ਨੂੰ ਲੋਕਾਂ ’ਤੇ ਹੀ ਖਰਚ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਸੀਂ 100 ਦਿਨਾਂ ’ਚ ਕਈ ਅਹਿਮ ਫ਼ੈਸਲੇ ਲਏ ਜਿਨ੍ਹਾਂ ਵਿਚ ਸੇਵਾ ਕੇਂਦਰਾਂ ਰਾਹੀਂ 122 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰ ਸੁਧਾਰ ਕੀਤੇ ਜਾ ਰਹੇ ਹਨ। ਕਰੱਪਸ਼ਨ ਦੇ ਮਾਮਲੇ ਵਿਚ ਹੁਣ ਤੱਕ 47 ਗਿ੍ਰਫ਼ਤਾਰੀਆਂ ਹੋਈਆਂ ਹਨ।

 

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …