Breaking News
Home / ਪੰਜਾਬ / ਸੰਗਰੂਰ ਜ਼ਿਮਨੀ ਚੋਣ ’ਚ ਭਾਜਪਾ ਨੂੰ ਅਕਾਲੀ ਦਲ ਨਾਲੋਂ ਵੱਧ ਵੋਟਾਂ ਪਈਆਂ

ਸੰਗਰੂਰ ਜ਼ਿਮਨੀ ਚੋਣ ’ਚ ਭਾਜਪਾ ਨੂੰ ਅਕਾਲੀ ਦਲ ਨਾਲੋਂ ਵੱਧ ਵੋਟਾਂ ਪਈਆਂ

ਕਾਂਗਰਸ ਅਤੇ ਅਕਾਲੀ ਦਲ ਲਈ ਖਤਰੇ ਦੀ ਘੰਟੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਸੰਗਰੂਰ ਲੋਕ ਸਭਾ ਸੀਟ ’ਤੇ ਹੋਈ ਉਪ ਚੋਣ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ, ਪਰ ਪਾਰਟੀ ਦਾ ਦਾਅਵਾ ਹੈ ਕਿ ਇਸ ਕਰਾਰੀ ਹਾਰ ਵਿਚ ਵੀ ਉਸਦੇ ਲਈ ਕਈ ਹਾਂਪੱਖੀ ਸੰਕੇਤ ਹਨ। ਸੰਗਰੂਰ ਲੋਕ ਸਭਾ ਸੀਟ ’ਤੇ ਭਾਜਪਾ ਪਹਿਲੀ ਵਾਰ ਆਪਣੇ ਬਲਬੂਤੇ ’ਤੇ ਚੋਣ ਲੜੀ ਅਤੇ ਉਸ ਨੇ ਪੁਰਾਣੇ ਸਹਿਯੋਗੀ ਸ਼ੋ੍ਰਮਣੀ ਅਕਾਲੀ ਦਲ ਨਾਲੋਂ ਜ਼ਿਆਦਾ ਵੋਟਾਂ ਹਾਸਲ ਕੀਤੀਆਂ ਹਨ। ਭਾਜਪਾ ਉਮੀਦਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ 46 ਹਜ਼ਾਰ 298 ਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਨੂੰ 44 ਹਜ਼ਾਰ 428 ਵੋਟਾਂ ਮਿਲੀਆਂ ਹਨ। ਸਿਆਸੀ ਹਲਕਿਆਂ ਅਨੁਸਾਰ ਭਾਜਪਾ ਨੂੰ ਏਨੀਆਂ ਵੋਟਾਂ ਮਿਲਣੀਆਂ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਲਈ ਖਤਰੇ ਦੀ ਘੰਟੀ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …