ਭਾਰਤੀਆਂ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ 48ਵੇਂ ਸਿਖ਼ਰ ਸੰਮੇਲਨ ਵਿਚ ਸ਼ਾਮਲ ਹੋਣ ਲਈ ਜਰਮਨੀ ਦੇ ਮਿੳੂਨਿਖ ਵਿਚ ਪਹੁੰਚ ਗਏ ਹਨ। ਉਨ੍ਹਾਂ ਨੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਵੀ ਕੀਤਾ। ਨਰਿੰਦਰ ਮੋਦੀ ਦੇ ਭਾਸ਼ਣ ਤੋਂ ਪਹਿਲਾਂ ਰਾਸ਼ਟਰ ਗਾਣ ਵੀ ਹੋਇਆ। ਭਾਸ਼ਣ ਦੇ ਦੌਰਾਨ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਪੁੱਛਿਆ, ਆਪ ਸਭ ਠੀਕ ਹੋ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂੰ ਦੱਸਿਆ ਗਿਆ ਕਿ ਤੁਹਾਡੇ ਵਿਚੋਂ ਕਈ ਬਹੁਤ ਲੰਬਾ ਸਫਰ ਕਰਕੇ ਆਏ ਹਨ। ਮੈਂ ਤੁਹਾਡੇ ਸਾਰਿਆਂ ਵਿਚ ਭਾਰਤ ਦੀ ਏਕਤਾ ਦਾ ਦਰਸ਼ਨ ਕਰ ਰਿਹਾ ਹਾਂ। ਤੁਹਾਡਾ ਇਹ ਪਿਆਰ ਮੈਂ ਕਦੀ ਨਹੀਂ ਭੁੱਲ ਸਕਾਂਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੋ ਲੋਕ ਹਿੰਦੁਸਤਾਨ ਵਿਚ ਇਹ ਸਭ ਦੇਖ ਰਹੇ ਹੋਣਗੇ, ਉਨ੍ਹਾਂ ਦਾ ਦਿਲ ਵੀ ਮਾਣ ਨਾਲ ਭਰ ਗਿਆ ਹੋਵੇਗਾ। ਨਰਿੰਦਰ ਮੋਦੀ ਨੇ ਕਿਹਾ ਕਿ ਅੱਜ 26 ਜੂਨ ਹੈ ਜੋ ਡੈਮੋਕਰੇਸੀ ਦੇ ਲਿਹਾਜ ਨਾਲ ਅਹਿਮ ਹੈ। ਅੱਜ ਤੋਂ 47 ਸਾਲ ਪਹਿਲਾਂ ਇਸੇ ਸਮੇਂ ਉਸ ਡੈਮੋਕਰੇਸੀ ਨੂੰ ਕੁਚਲਣ ਦੀ ਕੋਸ਼ਿਸ਼ ਹੋਈ ਸੀ। ਭਾਰਤ ਦੇ ਲੋਕਾਂ ਨੇ ਲੋਕਤੰਤਰ ਨੂੰ ਕੁਚਲਣ ਦਾ ਜਵਾਬ ਲੋਕਤੰਤਰਿਕ ਤਰੀਕੇ ਨਾਲ ਦਿੱਤਾ ਸੀ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …